ਕਪੂਰਥਲਾ, 22 ਅਕਤੂਬਰ (ਅਮਰਜੀਤ ਕੋਮਲ)-ਪੰਜਾਬ ਰੋਡਵੇਜ਼,ਪਨਬਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਪੰਨੂ ਦੀ ਅਗਵਾਈ ਚ ਦੂਜੇ ਦਿਨ ਵੀ ਕਪੂਰਥਲਾ ਡਿੱਪੂ ਦੇ ਗੇਟ ਮੂਹਰੇ ਧਰਨਾ ਲਗਾ ਕੇ ਹੱਕੀ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਜ਼ੋਰਦਾਰ ਨਾਰੇਬਾਜ਼ੀ ਕੀਤੀ ਗਈ। ਪਨੂੰ ਨੇ ਕਿਹਾ ਕਿ ਕੱਲ ਸਰਕਾਰ ਤੇ ਪ੍ਰਸ਼ਾਸਨ ਨਾਲ ਮੀਟਿੰਗ ਹੋਈ ਜੋ ਕਿ ਬੇਸਿਟਾ ਰਹੀ ਹੈ ਜਿਸ ਕਰਕੇ ਅੱਜ ਦੂਜੇ ਦਿਨ ਵੀ ਹੜਤਾਲ ਜਾਰੀ ਰੱਖੀ ਗਈ ਹੈ। ਆਗੂਆਂ ਨੇ ਮੰਗ ਕੀਤੀ ਕਿ ਕੰਟਰੈਕਟ ਮੁਲਾਜ਼ਮਾਂ ਨੂੰ ਸਰਵਿਸ ਰੂਲਾਂ ਤਹਿਤ ਪੱਕਾ ਕੀਤਾ ਜਾਵੇ,
ਸਾਰੇ ਨਵੇਂ ਪੁਰਾਣੇ ਭਰਤੀ ਆਊਟ ਸੋਰਸ ਮੁਲਾਜ਼ਮਾਂ ਨੂੰ ਕੰਟਰੈਕਟ ਤੇ ਕੀਤਾ ਜਾਵੇ ਤੇ ਨਜਾਇਜ਼ ਪਰਚੇ ਰੱਦ ਕੀਤੇ ਜਾਣ। ਗੁਰਪ੍ਰੀਤ ਸਿੰਘ ਪੰਨੂ ਨੇ ਕਿਹਾ ਕਿ ਕੱਲ 23 ਅਕਤੂਬਰ ਨੂੰ 27 ਡਿਪੂਆਂ ਤੇ ਦੋ ਸਭ ਡਿਪੂਆਂ ਦੇ ਮੁਲਾਜ਼ਮ ਮੋਹਾਲੀ ਵਿਖੇ ਇਕੱਠੇ ਹੋਣਗੇ ਤੇ ਉਸ ਤੋਂ ਬਾਅਦ ਵਿਧਾਨ ਸਭਾ ਵੱਲ ਕੂਚ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਮੰਗਾਂ ਦਾ ਨੋਟੀਫਿਕੇਸ਼ਨ ਹੋਣ ਤੱਕ ਹੜਤਾਲ ਜਾਰੀ ਰਹੇਗੀ।
ਤਾਜ਼ਾ ਖ਼ਬਰਾਂ
Free
ਪੀ.ਆਰ.ਟੀ.ਸੀ. ਕੱਚੇ ਮੁਲਾਜ਼ਮਾਂ ਦੀ ਅਣ-ਮਿੱਥੇ ਸਮੇਂ ਦੀ ਹੜਤਾਲ ਦੂਜੇ ਦਿਨ ’ਚ ਦਾਖਲ
ਕਪੂਰਥਲਾ, 22 ਅਕਤੂਬਰ (ਅਮਰਜੀਤ ਕੋਮਲ)-ਪੰਜਾਬ ਰੋਡਵੇਜ਼,ਪਨਬਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਪੰਨੂ ਦੀ ਅਗਵਾਈ ਚ ਦੂਜੇ ਦਿਨ ਵੀ ਕਪੂਰਥਲਾ ਡਿੱਪੂ ਦੇ ਗੇਟ ਮੂਹਰੇ ਧਰਨਾ ਲਗਾ ਕੇ ਹੱਕੀ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਜ਼ੋਰਦਾਰ ਨਾਰੇਬਾਜ਼ੀ ਕੀਤੀ ਗਈ। ਪਨੂੰ ਨੇ ਕਿਹਾ ਕਿ ਕੱਲ ਸਰਕਾਰ ਤੇ ਪ੍ਰਸ਼ਾਸਨ ਨਾਲ ਮੀਟਿੰਗ ਹੋਈ
ਅਜੀਤ ਡੈਸਕ
22-10-2026