ਕ੍ਰਾਈਸਟਚਰਚ, 22 ਅਕਤੂਬਰ - ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਦਰਮਿਆਨ ਪੰਜ ਟੀ-20 ਮੈਚਾਂ ਦੀ ਲੜੀ ਦਾ ਪਹਿਲਾ ਮੈਚ ਅੱਜ ਕ੍ਰਾਈਸਟਚਰਚ ਵਿਖੇ ਖੇਡਿਆ ਜਾ ਰਿਹਾ ਹੈ। ਇਸ ਮੈਚ ਵਿਚ ਟਾਸ ਜਿੱਤ ਕੇ ਭਾਰਤੀ ਕਪਤਾਨ ਸ਼੍ਰੇਅਸ ਅਈਅਰ ਨੇ ਨਿਊਜ਼ੀਲੈਂਡ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ । ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਊਜ਼ੀਲੈਂਡ ਨੇ ਨਿਰਧਾਰਤ 20 ਓਵਰਾਂ ਵਿਚ 4 ਵਿਕਟਾਂ ਦੇ ਨੁਕਸਾਨ 'ਤੇ 225 ਦੌੜਾਂ ਬਣਾਈਆਂ। ਨਿਊਜ਼ੀਲੈਂਡ ਵਲੋਂ ਗਲੈਨ ਫਿਲਿਪਸ ਨੇ ਸ਼ਾਨਦਾਰ ਬੱਲੇਬਾਜ਼ੀ ਕਰਦਿਆਂ 40 ਗੇਂਦਾਂ ਵਿਚ 82 (8 ਚੌਕੇ, 3 ਛੱਕੇ) ਦੌੜਾਂ ਬਣਾਈਆਂ ਜੋ ਕਿ ਅੰਤ ਤੱਕ ਆਊਟ ਨਹੀਂ ਹੋਏ।