ਕਪੂਰਥਲਾ, 24 ਅਕਤੂਬਰ (ਅਮਨਜੋਤ ਸਿੰਘ ਵਾਲੀਆ)- ਕੇਂਦਰੀ ਜ਼ੇਲ੍ਹ ਵਿਚ ਬੰਦ ਇਕ ਹਵਾਲਾਤੀ ਦੀ ਸਿਹਤ ਵਿਗੜਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਊਟੀ ਡਾ. ਕਰਨਪ੍ਰੀਤ ਸਿੰਘ ਨੇ ਦੱਸਿਆ ਕਿ ਕੇਂਦਰੀ ਜੇਲ੍ਹ ਦੇ ਕਰਮਚਾਰੀਆਂ ਵਲੋਂ ਇਕ ਹਵਾਲਾਤੀ ਨੂੰ ਬੇਹੋਸ਼ੀ ਦੀ ਹਾਲਤ ਵਿਚ ਲਿਆਂਦਾ ਗਿਆ ਸੀ।
ਜਦੋਂ ਉਸਦੀ ਜਾਂਚ ਕੀਤੀ ਗਈ ਤਾਂ ਉਸਦੀ ਪਹਿਲਾਂ ਮੌਤ ਹੋ ਚੁੱਕੀ ਸੀ। ਮਿ੍ਤਕ ਵਿਅਕਤੀ ਦੀ ਪਹਿਚਾਣ ਜਸਵਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਕੇਂਦਰ ਜੇਲ੍ਹ ਵਜੋਂ ਹੋਈ, ਉਨ੍ਹਾਂ ਦੱਸਿਆ ਕਿ ਮਿ੍ਤਕ ਵਿਅਕਤੀ ਟੀ.ਬੀ. ਤੇ ਹੋਰ ਬਿਮਾਰੀਆਂ ਤੋਂ ਪੀੜਤ ਸੀ। ਮਿ੍ਤਕ ਵਿਅਕਤੀ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾ ਘਰ ਵਿਚ ਰਖਵਾ ਦਿੱਤਾ ਗਿਆ ਹੈ ਤੇ ਇਸ ਸਬੰਧੀ ਥਾਣਾ ਕੋਤਵਾਲੀ ਨੂੰ ਸੂਚਿਤ ਕਰ ਦਿੱਤਾ ਗਿਆ ਹੈ।