24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਈ.ਟੀ.ਓ. ਵਲੋਂ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ 1500 ਪਰਿਵਾਰਾਂ ਨੂੰ ਮਾਲਕਾਨਾ ਹੱਕਾਂ ਦੇ ਕਾਗਜ਼ ਸੌਂਪੇ ਗਏ

ਅੰਮ੍ਰਿਤਸਰ, 24 ਅਕਤੂਬਰ- ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵਲੋਂ ਜੰਡਿਆਲਾ ਗੁਰੂ ਹਲਕੇ ਵਿਚ...

ਅਜੀਤ ਡੈਸਕ 24-10-2026

ਅੰਮ੍ਰਿਤਸਰ, 24 ਅਕਤੂਬਰ- ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵਲੋਂ ਜੰਡਿਆਲਾ ਗੁਰੂ ਹਲਕੇ ਵਿਚ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ 1500 ਪਰਿਵਾਰਾਂ ਨੂੰ ਮਾਲਕਾਨਾ ਹੱਕਾਂ ਦੇ ਕਾਗਜ਼ ਸੌਂਪੇ ਗਏ। ਹਰਭਜਨ ਸਿੰਘ ਈ.ਟੀ.ਓ. ਵਲੋਂ ਲਾਲ ਲਕੀਰ ਅੰਦਰ ਰਹਿੰਦੇ ਲੋਕਾਂ ਨੂੰ ਸਰਵੇ ਕਰਵਾ ਕੇ ਮਾਲਕੀ ਦੇ ਹੱਕ ਦਿੱਤੇ ਜਾ ਰਹੇ ਹਨ।  

ਉਨ੍ਹਾਂ ਕਿਹਾ ਕਿ ਜੰਡਿਆਲਾ ਗੁਰੂ ਹਲਕੇ ਦੇ ਹੁਣ ਤੱਕ 22 ਪਿੰਡ ਕਵਰ, ਬਾਕੀ ਪਿੰਡਾਂ ਨੂੰ ਵੀ ਜਲਦ ਸ਼ਾਮਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ 1500 ਪਰਿਵਾਰਾਂ ਨੂੰ ਮਾਲਕਾਨਾ ਹੱਕ ਦੇਣਾ ਮਾਨ ਸਰਕਾਰ ਦਾ ਵੱਡਾ ਉਪਰਾਲਾ ਹੈ। 

ਪੰਜਾਬ ਦੇ ਹਰ ਪਿੰਡ ਅਤੇ ਸ਼ਹਿਰ ਵਿਚ ਲੋਕਾਂ ਨੂੰ ਮਾਲਕਾਨਾ ਹੱਕ ਦੇਣ ਲਈ ਸਰਕਾਰ ਵਚਨਬੱਧ ਹੈ। 

ਪਿਛਲੀ ਖ਼ਬਰ ਇਤਿਹਾਸਕ ਗੁਰਦੁਆਰਾ ਗੁਰੂਸਰ ਮਾਦੋਕੇ ਬਰਾੜ ਵਿਖੇ ‘ਚਲਦਾ ਵਹੀਰ ਗੁਰਮਤਿ ਪ੍ਰਚਾਰ ਲਹਿਰ’ ਤਹਿਤ ਮਹਾਨ ਸਮਾਗਮ ਅਗਲੀ ਖ਼ਬਰ ਨੂਰਮਹਿਲ ਦੀਆਂ ਵੱਡੀਆਂ ਮਠਿਆਈ ਦੀਆਂ ਦੁਕਾਨਾਂ 'ਤੇ ਸਿਹਤ ਵਿਭਾਗ ਦੀ ਦਸਤਕ |