ਲੁਧਿਆਣਾ, 25 ਅਕਤੂਬਰ (ਪਰਮਿੰਦਰ ਸਿੰਘ ਆਹੂਜਾ) - ਥਾਣਾ ਹੈਬਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਸੰਧੂ ਨਗਰ ਵਿਚ ਇਕ ਨੌਜਵਾਨ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਬੜੀ ਬੇਰਹਿਮੀ ਨਾਲ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਦੀ ਦੇਰ ਸ਼ਾਮ ਤੱਕ ਸ਼ਨਾਖਤ ਨਹੀਂ ਕੀਤੀ ਗਈ ਸੀ। ਸੰਧੂ ਨਗਰ ਵਿਚ ਐਡਵੋਕੇਟ ਹਰਮਨ ਸਿੰਘ ਦੀ ਫੈਕਟਰੀ ਉਸਾਰੀ ਅਧੀਨ ਹੈ ਜਦੋਂ ਐਡਵੋਕੇਟ ਹਰਮਨ ਸਿੰਘ ਉੱਥੇ ਗੇੜਾ ਮਾਰਨ ਗਏ ਤਾਂ ਉਨਾਂ ਨੇ ਉੱਥੇ ਇਕ ਨੌਜਵਾਨ ਦੀ ਲਾਸ਼ ਪਈ ਦੇਖੀ ਤਾਂ ਪੁਲਿਸ ਨੂੰ ਸੂਚਿਤ ਕੀਤਾ। ਸੂਚਨਾ ਮਿਲਦੇ ਥਾਣਾ ਹੈਬੋਵਾਲ ਦੇ ਐਸ.ਐਚ.ਓ. ਜਸਵੀਰ ਸਿੰਘ ਪੁਲਿਸ ਪਾਰਟੀ ਸਮੇਤ ਉੱਥੇ ਪਹੁੰਚੇ। ਜਸਵੀਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਉਮਰ 35 ਸਾਲ ਦੇ ਕਰੀਬ ਹੈ ਅਤੇ ਉਸ ਦਾ ਕੱਦ 5 ਫੁੱਟ ਹੈ। ਉਨ੍ਹਾਂ ਦੱਸਿਆ ਕਿ ਉ ਸਨੇ ਹਰੇ ਰੰਗ ਦੀ ਚੈਕਦਾਰ ਕਮੀਜ਼ ਅਤੇ ਹਰੇ ਰੰਗ ਦਾ ਪਜਾਮਾ ਪਾਇਆ ਹੋਇਆ ਹੈ ਅਤੇ ਉਸਦੇ ਸਰੀਰ 'ਤੇ ਸੱਟਾਂ ਦੇ ਕਈ ਨਿਸ਼ਾਨ ਹਨ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਹਾਲ ਦੀ ਘੜੀ ਇਸ ਮਾਮਲੇ ਵਿਚ ਕਤਲ ਦਾ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਉਸ ਦੀ ਸ਼ਨਾਖਤ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੁਲਿਸ ਨੇਂ ਮ੍ਰਿਤਕ ਨੌਜਵਾਨ ਦੀ ਸ਼ਨਾਖਤ ਲਈ ਆਸ ਪਸ ਦੇ ਇਲਾਕਿਆਂ ਵਿਚ ਜਾ ਕੇ ਪੁੱਛ ਪੜਤਾਲ ਕੀਤੀ, ਪਰ ਪੁਲਿਸ ਨੂੰ ਸਫਲਤਾ ਨਹੀਂ ਮਿਲੀ।
ਉਨ੍ਹਾਂ ਦੱਸਿਆ ਕਿ ਹੋ ਸਕਦਾ ਹੈ ਕਿ ਕਾਤਲਾਂ ਵਲੋਂ ਕਤਲ ਕਰਨ ਉਪਰੰਤ ਲਾਸ਼ ਇਸ ਉਸਾਰੀ ਅਧੀਨ ਇਮਾਰਤ ਵਿਚ ਸੁੱਟ ਦਿੱਤੀ ਹੋਵੇ। ਹਾਲ ਦੀ ਘੜੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾ ਘਰ ਵਿਚ ਰਖਵਾ ਦਿੱਤੀ ਹੈ। ਲੁਧਿਆਣਾ ਵਿਚ ਲਗਾਤਾਰ ਚੌਥੇ ਦਿਨ ਹੋਏ ਕਤਲ ਦੀ ਇਸ ਘਟਨਾ ਨਾਲ ਸ਼ਹਿਰ ਵਿਚ ਡਰ ਤੇ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ।
ਤਾਜ਼ਾ ਖ਼ਬਰਾਂ
Free
ਲਗਾਤਾਰ ਚੌਥੇ ਦਿਨ ਲੁਧਿਆਣਾ ਚ ਨੌਜਵਾਨ ਦਾ ਕਤਲ
ਲੁਧਿਆਣਾ, 25 ਅਕਤੂਬਰ (ਪਰਮਿੰਦਰ ਸਿੰਘ ਆਹੂਜਾ) - ਥਾਣਾ ਹੈਬਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਸੰਧੂ ਨਗਰ ਵਿਚ ਇਕ...
ਅਜੀਤ ਡੈਸਕ
25-10-2026