25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਜਾਇਆ ਵਿਸ਼ਾਲ ਨਗਰ ਕੀਰਤਨ

ਰਾਜਪੁਰਾ (ਪਟਿਆਲਾ), 25 ਅਕਤੂਬਰ (ਰਣਜੀਤ ਸਿੰਘ) - ਇਥੋਂ ਦੇ ਗੁਰਦੁਆਰਾ ਜਪ ਸਾਹਿਬ ਗੋਬਿੰਦ ਕਰੋਨੀ ਤੋਂ ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ...

ਅਜੀਤ ਡੈਸਕ 25-10-2026

ਰਾਜਪੁਰਾ (ਪਟਿਆਲਾ), 25 ਅਕਤੂਬਰ (ਰਣਜੀਤ ਸਿੰਘ) - ਇਥੋਂ ਦੇ ਗੁਰਦੁਆਰਾ ਜਪ ਸਾਹਿਬ ਗੋਬਿੰਦ ਕਰੋਨੀ ਤੋਂ  ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਇਆ ਗਿਆ। ਗੁਰਦੁਆਰਾ ਜਾਪ ਸਾਹਿਬ ਤੋਂ ਸ਼ੁਰੂ ਹੋਏ ਨਗਰ ਕੀਰਤਨ ਦਾ ਥਾਂ ਥਾਂ 'ਤੇ ਸੰਗਤਾਂ ਨੇ ਸੰਗਤਾਂ ਨੇ ਫੁੱਲਾਂ ਦੀ ਵਰਖਾ ਨਾਲ ਭਰਵਾਂ ਸਵਾਗਤ ਕੀਤਾ। ਨਗਰ ਕੀਰਤਨ ਵਿਚ ਹਾਥੀ-ਘੋੜੇ ਬੈਂਡ ਵਾਜੇ ਵਾਲਿਆਂ ਨੇ ਸ਼ਮੂਲੀਅਤ ਕੀਤੀ ਅਤੇ ਗਤਕਾ ਪਾਰਟੀਆਂ ਨੇ ਗਤਕੇ ਤੇ ਜੌਹਰ ਵਿਖਾਏ। ਇਸ ਮੌਕੇ ਭਾਰੀ ਗਿਣਤੀ ਵਿਚ ਸੰਗਤਾਂ ਨਗਰ ਕੀਰਤਨ ਅੱਗੇ ਨਤਮਸਤਕ ਹੋਈਆਂ।

ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਐਸ.ਸੀ. ਵਿੰਗ ਵਲੋਂ ਪ੍ਰਦਰਸ਼ਨ ਅਗਲੀ ਖ਼ਬਰ ਭਗਵਾਨ ਵਾਲਮੀਕ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਭੁਲੱਥ ਤੋਂ ਸਜਾਈ ਗਈ ਵਿਸ਼ਾਲ ਸ਼ੋਭਾ ਯਾਤਰਾ