ਰਾਮਾ ਮੰਡੀ (ਬਠਿੰਡਾ) 25 ਅਕਤੂਬਰ (ਗੁਰਪ੍ਰੀਤ ਸਿੰਘ ਅਰੋੜਾ) - ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਬੀਤੇ ਦਿਨੀ ਹੋਏ ਕਤਲ ਨੂੰ ਲੈ ਕੇ ਐਕਸ਼ਨ ਕਮੇਟੀ ਵਲੋਂ ਦਿੱਤੇ ਗਏ ਸੱਦੇ ਤਹਿਤ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਐਸ.ਸੀ. ਵਿੰਗ ਦੇ ਸੂਬਾ ਪ੍ਰਧਾਨ ਗੁਲਜ਼ਾਰ ਸਿੰਘ ਰਣੀਕੇ, ਦਰਬਾਰਾ ਸਿੰਘ ਗੁਰੂ ਸਾਬਕਾ ਪ੍ਰਿੰਸੀਪਲ ਸਕੱਤਰ ਅਤੇ ਸ਼੍ਰੋਮਣੀ ਅਕਾਲੀ ਦਲ ਹਲਕਾ ਤਲਵੰਡੀ ਸਾਬੋ ਦੇ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਵਲੋਂ ਪਿੰਡ ਕੋਟਬਖਤੂ ਵਿਖੇ ਵਰਕਰਾਂ ਦੇ ਨਾਲ ਇਕੱਠੇ ਹੋ ਕੇ ਆਪਣਾ ਗੁੱਸਾ ਜ਼ਾਹਰ ਕੀਤਾ ਅਤੇ ਝਾੜੂ ਸਾੜ ਕੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਗੁਲਜਾਰ ਸਿੰਘ ਰਣੀਕੇ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨਸ਼ੇ ਨੂੰ ਬੰਦ ਕਰਨ ਚ ਅਸਫਲ ਰਹੀ ਹੈ। ਜੋ ਨਸ਼ਿਆਂ ਦਾ ਵਿਰੋਧ ਕਰਦਾ ਹੈ, ਉਸ 'ਤੇ ਝੂਠੇ ਪਰਚੇ ਪਾ ਰਹੀ ਹੈ। ਰਵੀਪ੍ਰੀਤ ਸਿੰਘ ਸਿੱਧੂ ਨੇ ਕਿਹਾ ਕਿ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇ ਅਤੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਵਾਇਆ ਜਾਵੇ।
ਤਾਜ਼ਾ ਖ਼ਬਰਾਂ
Free
ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਐਸ.ਸੀ. ਵਿੰਗ ਵਲੋਂ ਪ੍ਰਦਰਸ਼ਨ
ਰਾਮਾ ਮੰਡੀ (ਬਠਿੰਡਾ) 25 ਅਕਤੂਬਰ (ਗੁਰਪ੍ਰੀਤ ਸਿੰਘ ਅਰੋੜਾ) - ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ...
ਅਜੀਤ ਡੈਸਕ
25-10-2026