ਬਠਿੰਡਾ, 25 ਅਕਤੂਬਰ (ਅੰਮਿ੍ਤਪਾਲ ਸਿੰਘ ਵਲਾਣ)- ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਬਣਾਈ ਐਕਸ਼ਨ ਕਮੇਟੀ ਵਲੋਂ ਦਿੱਤੇ ਸੱਦੇ ਤਹਿਤ ਅੱਜ ਸ਼ਾਮੀਂ ਬਠਿੰਡਾ ਦੇ ਫ਼ੌਜੀ ਚੌਂਕ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਦੀ ਅਗਵਾਈ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਸਿਮਰਨਜੀਤ ਸਿੰਘ ਔਲਖ ਨੇ ਕੀਤੀ।
ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦੇਣ ਦੀ ਮੰਗ ਉਠਾਈ।