26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਸ਼੍ਰੋਮਣੀ ਕਮੇਟੀ ਵਲੋਂ ਸ਼ਹੀਦ ਭਾਈ ਪਰਵਿੰਦਰ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ 28 ਨੂੰ ਸਮੂਹ ਗੁਰਦੁਆਰਾ ਸਾਹਿਬਾਨ 'ਚ ਅਰਦਾਸ ਸਮਾਗਮ ਕਰਾਉਣ ਲਈ ਨਿਰਦੇਸ਼ ਜਾਰੀ- ਕਾਹਲਵਾਂ

ਅੰਮ੍ਰਿਤਸਰ, 26 ਅਕਤੂਬਰ (ਜੱਸ)- ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਦਿਆਂ ਸ਼ਹੀਦ ਹੋਏ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ...

ਅਜੀਤ ਡੈਸਕ 26-10-2026

ਅੰਮ੍ਰਿਤਸਰ, 26 ਅਕਤੂਬਰ (ਜੱਸ)- ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਦਿਆਂ ਸ਼ਹੀਦ ਹੋਏ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਅਤੇ ਪੰਜਾਬ ਦੀ ਨੌਜਵਾਨ ਪੀੜ੍ਹੀ ਦੀ ਚੜ੍ਹਦੀ ਕਲਾ, ਸੁਨਹਿਰੇ ਭਵਿੱਖ ਅਤੇ ਨਸ਼ਾ ਮੁਕਤ ਪੰਜਾਬ ਦੀ ਕਾਮਨਾ ਲਈ 28 ਅਕਤੂਬਰ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਆਉਂਦੇ ਸਮੂਹ ਗੁਰਦੁਆਰਾ ਸਾਹਿਬਾਨ ਵਿਖੇ ਅਰਦਾਸ ਸਮਾਗਮ ਕੀਤੇ ਜਾਣਗੇ।

ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਉਕਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਕੀਤੇ ਗਏ ਆਦੇਸ਼ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਤਹਿਤ ਸਮੂਹ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।

ਉਨ੍ਹਾਂ ਕਿਹਾ ਕਿ ਇਨ੍ਹਾਂ ਅਰਦਾਸ ਸਮਾਗਮਾਂ ਦੌਰਾਨ ਗੁਰੂ ਸਾਹਿਬ ਅੱਗੇ ਪਰਵਿੰਦਰ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਮਿਲਣ, ਪੰਜਾਬ ਨੂੰ ਨਸ਼ਿਆਂ ਦੀ ਅਲਾਮਤ ਤੋਂ ਮੁਕਤ ਕਰਨ ਅਤੇ ਸੂਬੇ ਦੀ ਨੌਜਵਾਨ ਪੀੜ੍ਹੀ ਨੂੰ ਗੁਰਮਤਿ ਦੇ ਮਾਰਗ 'ਤੇ ਚੱਲਦਿਆਂ ਸਿਹਤਮੰਦ, ਸੁਰੱਖਿਅਤ ਅਤੇ ਚੜ੍ਹਦੀ ਕਲਾ ਵਾਲਾ ਜੀਵਨ ਬਤੀਤ ਕਰਨ ਦੀ ਸਮਰੱਥਾ ਬਖ਼ਸ਼ਣ ਲਈ ਅਰਦਾਸ ਕੀਤੀ ਜਾਵੇਗੀ। ਉਨ੍ਹਾਂ ਦੇਸ਼ ਵਿਦੇਸ਼ ਵਿਚ ਵਸਦੀ ਸਿੱਖ ਸੰਗਤ ਨੂੰ ਵੀ ਅਰਦਾਸ ਸਮਾਗਮ ਕਰਾਉਣ ਦੀ ਅਪੀਲ ਕੀਤੀ ।

ਪਿਛਲੀ ਖ਼ਬਰ ਹਾਸੀਆਂ ਖੇਡੀਆਂ - ਖੱਟੇ ਮਿੱਠੇ ਸਵਾਲਾਂ ਦੇ ਚਟਪਟੇ ਜਵਾਬ, ਵੇਖ ਕੇ ਤੁਹਾਡਾ ਰੁਕਣਾ ਨਹੀਂ ਹਾਸਾ ਅਗਲੀ ਖ਼ਬਰ ਪਾਕਿਸਤਾਨੀ ਸਿੱਖ ਜਥੇ ਨੇ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਨਤਮਸਤਕ ਹੋ ਕੇ ਕੀਤਾ ਸ਼ੁਕਰਾਨਾ