ਚੰਡੀਗੜ੍ਹ, 26 ਅਕਤੂਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਸੂਬੇ ਦੇ ਆਵਾਜਾਈ ਢਾਂਚੇ ਨੂੰ ਹੋਰ ਮਜ਼ਬੂਤ ਕਰਦਿਆਂ 100 ਨਵੀਆਂ ਜੂਨੀਅਰ ਬੱਸਾਂ ਪੰਜਾਬੀਆਂ ਨੂੰ ਸਮਰਪਿਤ ਕੀਤੀਆਂ।
ਹੁਣ ਪਿੰਡਾਂ ਤੋਂ ਸ਼ਹਿਰਾਂ ਦਾ ਸਫ਼ਰ ਹੋਰ ਵੀ ਸੁਖਾਲਾ, ਸੁਰੱਖਿਅਤ ਅਤੇ ਸ਼ਾਨਦਾਰ ਬਣੇਗਾ। ਹਰ ਇਕ ਬੱਸ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ। ਸਰਕਾਰੀ ਅਦਾਰਿਆਂ ਨੂੰ ਮਜ਼ਬੂਤ ਬਣਾਉਣ ਦਾ ਸਾਡਾ ਇਹ ਸਫ਼ਰ ਨਿਰੰਤਰ ਜਾਰੀ ਰਹੇਗਾ।