27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਖੇਤਾਂ ਵਿਚੋਂ 6 ਕਿਲੋ ਹੈਰੋਇਨ ਬਰਾਮਦ, ਅਣ-ਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

ਗੁਰੂਹਰਸਹਾਏ, (ਫ਼ਾਜ਼ਿਲਕਾ), 27 ਅਕਤੂਬਰ (ਕਪਿਲ ਕੰਧਾਰੀ)- ਗੁਰੂਹਰਸਹਾਏ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਖੇਤਾਂ ਵਿਚੋਂ 6 ਕਿਲੋਗ੍ਰਾਮ ਹੈਰੋਇਨ ਬਰਾਮਦ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

ਅਜੀਤ ਡੈਸਕ 27-10-2026

ਗੁਰੂਹਰਸਹਾਏ, (ਫ਼ਾਜ਼ਿਲਕਾ), 27 ਅਕਤੂਬਰ (ਕਪਿਲ ਕੰਧਾਰੀ)- ਗੁਰੂਹਰਸਹਾਏ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਖੇਤਾਂ ਵਿਚੋਂ 6 ਕਿਲੋਗ੍ਰਾਮ ਹੈਰੋਇਨ ਬਰਾਮਦ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਇਸ ਸੰਬੰਧੀ ਅਣ-ਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਇੰਸਪੈਕਟਰ ਜਤਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ। ਇਸ ਦੌਰਾਨ ਅਮਨਦੀਪ ਕੁਮਾਰ ਵਾਸੀ ਬਹਾਦਰ ਕੇ, ਥਾਣਾ ਗੁਰੂਹਰਸਹਾਏ ਨੇ ਪੁਲਿਸ ਨੂੰ ਦੱਸਿਆ ਕਿ ਉਸ ਦੇ ਖੇਤ ਨੇੜੇ ਪੋਲਟਰੀ ਫਾਰਮ ਕੋਲ ਝੋਨੇ ਦੀ ਕੰਬਾਈਨ ਨਾਲ ਕਟਾਈ ਹੋ ਚੁੱਕੀ ਸੀ। ਉਹ ਖੇਤ ਦੀ ਵੱਟ ਦੇ ਨਾਲ ਖੜ੍ਹੇ ਝੋਨੇ ਦੇ ਕੁਝ ਬੂਟਿਆਂ ਨੂੰ ਦਾਤਰੀ ਨਾਲ ਵੱਢ ਰਿਹਾ ਸੀ ਤਾਂ ਉਸ ਨੂੰ ਖੇਤ ਵਿਚ ਪੀਲੇ ਰੰਗ ਦਾ ਇਕ ਗੱਟਾ ਪਿਆ ਦਿਖਾਈ ਦਿੱਤਾ। ਉਸ ਨੇ ਸ਼ੱਕ ਜ਼ਾਹਰ ਕੀਤਾ ਕਿ ਗੱਟੇ ਵਿਚ ਕੋਈ ਨਸ਼ੀਲਾ ਪਦਾਰਥ ਹੋ ਸਕਦਾ ਹੈ।

ਇਸ ਸੂਚਨਾ ਦੇ ਆਧਾਰ ’ਤੇ ਇੰਸਪੈਕਟਰ ਜਤਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਅਮਨਦੀਪ ਕੁਮਾਰ ਨੂੰ ਨਾਲ ਲੈ ਕੇ ਮੌਕੇ ’ਤੇ ਪਹੁੰਚੇ। ਪੁਲਿਸ ਵਲੋਂ ਜਦੋਂ ਝੋਨੇ ਦੇ ਨਾੜ ਵਿਚ ਪਏ ਪੀਲੇ ਰੰਗ ਦੇ ਪਲਾਸਟਿਕ ਦੇ ਗੱਟੇ ਨੂੰ ਖੋਲ੍ਹ ਕੇ ਜਾਂਚ ਕੀਤੀ ਗਈ ਤਾਂ ਉਸ ਵਿਚ ਪੀਲੇ ਰੰਗ ਦੀ ਟੇਪ ਨਾਲ ਲਪੇਟੇ ਹੋਏ ਪੈਕਟ ਮਿਲੇ। ਇਨ੍ਹਾਂ ਵਿਚੋਂ ਇਕ ਪੈਕਟ ਦੀ ਟੇਪ ਉਤਰੀ ਹੋਈ ਸੀ ਅਤੇ ਉਸ ਵਿਚ ਚਿੱਟੇ ਰੰਗ ਦੇ ਪਾਰਦਰਸ਼ੀ ਲਿਫ਼ਾਫ਼ੇ ਵਿਚ ਹੈਰੋਇਨ ਵਰਗਾ ਪਦਾਰਥ ਦਿਖਾਈ ਦੇ ਰਿਹਾ ਸੀ। ਪੁਲਿਸ ਵਲੋਂ ਜਾਂਚ ਕਰਨ ’ਤੇ ਗੱਟੇ ਵਿਚੋਂ ਕੁੱਲ 6 ਕਿਲੋਗ੍ਰਾਮ ਹੈਰੋਇਨ ਬਰਾਮਦ ਹੋਈ। ਮੁੱਢਲੀ ਜਾਂਚ ਦੌਰਾਨ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਇਹ ਖੇਪ ਡਰੋਨ ਰਾਹੀਂ ਸਰਹੱਦ ਪਾਰ ਤੋਂ ਮੰਗਵਾਈ ਗਈ ਹੋ ਸਕਦੀ ਹੈ। ਹਾਲਾਂਕਿ ਇਸ ਸੰਬੰਧੀ ਅਗਲੀ ਜਾਂਚ ਤੋਂ ਬਾਅਦ ਹੀ ਸਥਿਤੀ ਸਪੱਸ਼ਟ ਹੋਵੇਗੀ। ਗੁਰੂਹਰਸਹਾਏ ਪੁਲਿਸ ਵਲੋਂ ਇਸ ਮਾਮਲੇ ਵਿਚ ਅਣ-ਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਹੈਰੋਇਨ ਦੀ ਖੇਪ ਦੇ ਸਰੋਤ ਅਤੇ ਇਸ ਨੂੰ ਖੇਤ ਵਿਚ ਛੱਡਣ ਵਾਲੇ ਵਿਅਕਤੀਆਂ ਦੀ ਪਛਾਣ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ।

ਪਿਛਲੀ ਖ਼ਬਰ ਸਕੂਲ ਬੱਸ ਨਾਲ ਟੱਕਰ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਅਗਲੀ ਖ਼ਬਰ ਪੰਜਾਬ ’ਚ ਦੋ ਦਿਨ ਪਵੇਗਾ ਮੀਂਹ- ਮੌਸਮ ਵਿਭਾਗ