27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਬਿਜਲੀ ਮੁਲਾਜ਼ਮ 28 ਅਕਤੂਬਰ ਨੂੰ ਦਿੜ੍ਹਬਾ ਵਿਖੇ ਦੇਣਗੇ ਧਰਨਾ

ਦਿੜ੍ਹਬਾ ਮੰਡੀ (ਸੰਗਰੂਰ), 27 ਅਕਤੂਬਰ (ਜਸਵੀਰ ਸਿੰਘ ਔਜਲਾ) - ਪੀ.ਐੱਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਸਮੇਤ ਬਿਜਲੀ ਮੁਲਾਜ਼ਮ ਅਤੇ ਪੈਨਸ਼ਨਰ...

ਅਜੀਤ ਡੈਸਕ 27-10-2026

ਦਿੜ੍ਹਬਾ ਮੰਡੀ (ਸੰਗਰੂਰ), 27 ਅਕਤੂਬਰ (ਜਸਵੀਰ ਸਿੰਘ ਔਜਲਾ) - ਪੀ.ਐੱਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਸਮੇਤ ਬਿਜਲੀ ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਅਨਾਜ ਮੰਡੀ ਦਿੜ੍ਹਬਾ ਵਿਖੇ ਹੋਈ। ਮੀਟਿੰਗ ਵਿੱਚ 28 ਅਕਤੂਬਰ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਹਲਕੇ ਦਿੜ੍ਹਬਾ ਵਿਖੇ ਹੋਣ ਵਾਲੇ ਸੂਬਾਈ ਧਰਨੇ ਦੀਆਂ ਤਿਆਰੀਆਂ ਕੀਤੀਆਂ ਗਈਆਂ।
ਆਗੂਆਂ ਨੇ ਕਿਹਾ ਕਿ ਜੁਲਾਈ ਵਿਚ ਵਿੱਤ ਮੰਤਰੀ ਦੀ ਹਾਜ਼ਰੀ ਵਿਚ ਮੰਗਾਂ ਮੰਨਣ ਦੇ ਭਰੋਸੇ ਮਗਰੋਂ ਸੰਘਰਸ਼ ਮੁਲਤਵੀ ਕੀਤਾ ਗਿਆ ਸੀ, ਪਰ ਤਿੰਨ ਮਹੀਨੇ ਬੀਤਣ ਦੇ ਬਾਵਜੂਦ ਲਿਖਤੀ ਸਰਕੂਲਰ ਜਾਰੀ ਨਹੀਂ ਹੋਇਆ। ਇਸ ਕਾਰਨ ਮੁਲਾਜ਼ਮਾਂ ਵਿਚ ਰੋਸ ਹੈ। ਧਰਨੇ ਦੌਰਾਨ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।

ਪਿਛਲੀ ਖ਼ਬਰ ਆਈ.ਆਰ ਵਿਚ ਕਥਿਤ ਗੜਬੜੀ ਖ਼ਿਲਾਫ਼ ਸੰਘਰਸ਼ ਜਾਰੀ ਰੱਖੇਗੀ ਕਾਂਗਰਸ - ਰਵਿੰਦਰ ਦਲਵੀ/ਅਮ੍ਰਿਤਾ ਧਵਨ ਅਗਲੀ ਖ਼ਬਰ ਸਰਹੱਦੀ ਪਿੰਡ ਸਾਰੰਗੜਾ 'ਚ ਪੁਰਾਣੀ ਰੰਜਿਸ਼ ਕਾਰਨ ਘਰਾਂ 'ਤੇ ਹਮਲਾ, ਗੋਲੀਆਂ ਚੱਲਣ ਦੇ ਲੱਗੇ ਦੋਸ਼