27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਮਾਹੌਲ ਖ਼ਰਾਬ ਕਰਨ ਦੀ ਕੀਤੀ ਜਾ ਰਹੀ ਸੀ ਕੋਸ਼ਿਸ਼- ਐਸ.ਐਸ.ਪੀ.

ਮਾਨਸਾ, 27 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪੁਲਿਸ ਮੁਖੀ ਵੈਭਵ ਚੌਧਰੀ ਨੇ ਦੇਰ ਸ਼ਾਮ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ...

ਅਜੀਤ ਡੈਸਕ 27-10-2026

ਮਾਨਸਾ, 27 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪੁਲਿਸ ਮੁਖੀ ਵੈਭਵ ਚੌਧਰੀ ਨੇ ਦੇਰ ਸ਼ਾਮ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪਿੰਡ ਭੰਮੇ ਕਲਾਂ ਵਿਖੇ ਨੌਜਵਾਨ ਦਾ ਕਤਲ ਹੋਇਆ ਸੀ, ਜਿਸ ’ਚ ਪੁਲਿਸ ਵਲੋਂ 3 ਵਿਅਕਤੀਆਂ ਨੂੰ ਨਜ਼ਰਬੰਦ ਕੀਤਾ ਗਿਆ ਹੈ। ਉਨ੍ਹਾਂ ਆਖਿਆ ਕਿ ਕੁਝ ਸ਼ਰਾਰਤੀ ਅਨਸਰਾਂ ਵਲੋਂ ਮਾਹੌਲ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ, ਜਿਸ ਕਰ ਕੇ ਕਾਰਵਾਈ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜ਼ਿਲ੍ਹੇ ਤੋਂ ਬਾਹਰ ਭੇਜ ਦਿੱਤਾ ਗਿਆ ਹੈ। ਉਨ੍ਹਾਂ ਸਪਸ਼ਟ ਕਿਹਾ ਕਿ ਪਰਿਵਾਰ ਦੀ ਸਹਿਮਤੀ ਨਾਲ ਹੀ ਸਸਕਾਰ ਕੀਤਾ ਜਾਵੇਗਾ। ਐਸ.ਐਸ.ਪੀ. ਨੇ ਦੱਸਿਆ ਕਿ ਲੱਖਾ ਸਿਧਾਣਾ ਵਲੋਂ ਧਰਨੇ ਦੇ ਮਾਹੌਲ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ, ਜਿਸ ਦੇ ਚੱਲਦਿਆਂ ਲੱਖਾ ਸਿਧਾਣਾ ਨੂੰ ਵੀ ਪੁਲਿਸ ਵਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ।

ਪਿਛਲੀ ਖ਼ਬਰ ਲੰਬੀ ‘ਚ ਆਪ ਨੂੰ ਟਕਸਾਲੀ ਝਟਕਾ: ਸਾਬਕਾ ਹਲਕਾ ਇੰਚਾਰਜ ਗੁਰਮੀਤ ਰਾੜੀਆ ਨੇ ਫੜਿਆ ਕਾਂਗਰਸ ਦਾ ‘ਹੱਥ’ ਅਗਲੀ ਖ਼ਬਰ ਸ੍ਰੀ ਹਰਿਮੰਦਰ ਵਿਖੇ ਪਹਿਲੀ ਵਾਰ ਵਿਦੇਸ਼ੀ ਆਤਿਸ਼ਬਾਜੀ ਦਾ ਜਲਵਾ ਅਤੇ ਚਮਕਿਆ ਅਸਮਾਨ