27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਏਸ਼ੀਅਨ ਹਾਕੀ ਚੈਂਪੀਅਨਸ਼ਿਪ: ਭਾਰਤ ਨੇ ਬੰਗਲਾਦੇਸ਼ ਨੂੰ 13-0 ਨਾਲ ਹਰਾਇਆ

ਜਲੰਧਰ, 27 ਅਕਤੂਬਰ (ਦਵਿੰਦਰ)- ਭਾਰਤੀ ਪੁਰਸ਼ ਹਾਕੀ ਟੀਮ ਨੇ ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਵਿਚ...

ਅਜੀਤ ਡੈਸਕ 27-10-2026

ਜਲੰਧਰ, 27 ਅਕਤੂਬਰ (ਦਵਿੰਦਰ)- ਭਾਰਤੀ ਪੁਰਸ਼ ਹਾਕੀ ਟੀਮ ਨੇ ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਵਿਚ ਬੰਗਲਾਦੇਸ਼ ਨੂੰ 13-0 ਨਾਲ ਹਰਾ ਕੇ ਸ਼ਾਨਦਾਰ ਸ਼ੁਰੂਆਤ ਕੀਤੀ। ਜਲੰਧਰ ਦੇ ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ਵਿਚ ਖੇਡੇ ਗਏ ਮੈਚ ਵਿਚ ਮਨਦੀਪ ਸਿੰਘ ਨੇ ਸ਼ਾਨਦਾਰ ਹੈਟ੍ਰਿਕ ਬਣਾਈ ਜਦੋਂ ਕਿ ਕਪਤਾਨ ਹਰਮਨਪ੍ਰੀਤ ਸਿੰਘ ਨੇ ਦੋ ਗੋਲ ਕੀਤੇ।

ਇੰਡੀਆ ਦੇ ਖਿਡਾਰੀ ਹਰਮਨਪ੍ਰੀਤ, ਮਨਦੀਪ ਅਤੇ ਕੋਚ ਦਾ ਕਹਿਣਾ ਕਿ ਟੀਮ ਇੰਡੀਆ ਦੇ ਵਲੋਂ ਵਧੀਆ ਪ੍ਰਦਰਸ਼ਨ ਕੀਤਾ ਗਿਆ ਹਾਲਾਂਕਿ ਮਨਪ੍ਰੀਤ ਦੀ ਕਮੀ ਜ਼ਰੂਰ ਖਲੀ ਪਰ ਇੰਡੀਆ ਦੇ ਵਲੋਂ ਵਧੀਆ ਖੇਡਿਆ ਗਿਆ।

ਉਨ੍ਹਾਂ ਕਿਹਾ ਕਿ ਅਸੀਂ ਕਿਸੇ ਵੀ ਟੀਮ ਨੂੰ ਅੰਡਰਸਟਿਮੇਟ ਨਹੀਂ ਕਰਦੇ ਸਾਡੇ ਲਈ ਸਾਰੀਆਂ ਟੀਮਾਂ ਵਧੀਆ ਖੇਡ ਰਹੀਆਂ ਹਨ ਤੇ ਆਉਣ ਵਾਲੇ ਸਮੇਂ ਦੇ ਵਿਚ ਵੀ ਇੰਡੀਆ ਵਲੋਂ ਵਧੀਆ ਪ੍ਰਦਰਸ਼ਨ ਕੀਤਾ ਜਾਵੇਗਾ।

ਪਿਛਲੀ ਖ਼ਬਰ ਪੁਰਾਣੀ ਰੰਜਿਸ਼ ਦੇ ਚੱਲਦਿਆਂ ਨੌਜਵਾਨ 'ਤੇ ਚਲਾਈਆਂ ਗੋਲੀਆਂ ਅਗਲੀ ਖ਼ਬਰ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਅਜ਼ਾਦ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਸੁਲਤਾਨਪੁਰ ਲੋਧੀ ਵਿਖੇ ਬਣਨ ਵਾਲੇ ਪਿੰਡ ਬਾਬ...