28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

253 ਅਧਿਆਪਕਾਂ ਨੂੰ ਟਰਮੀਨੇਟ ਦੇ ਵਿਰੋਧ ਵਿਚ ਸਿੱਖਿਆ ਵਿਭਾਗ ਡੀ.ਪੀ.ਆਈ. ਮੁਹਾਲੀ ਵਿਖੇ ਰੋਸ ਪ੍ਰਦਰਸ਼ਨ

ਮੁਹਾਲੀ, 28 ਅਕਤੂਬਰ - ਸਿੱਖਿਆ ਵਿਭਾਗ ਵਲੋ 253 ਅਧਿਆਪਕਾਂ ਨੂੰ ਟਰਮੀਨੇਟ ਕਰਨ ਦੇ ਹੁਕਮ ਜਾਰੀ ਕਰਨ ਦੇ ਵਿਰੋਧ ਵਿਚ ਸਿੱਖਿਆ.,..

ਅਜੀਤ ਡੈਸਕ 28-10-2026

ਮੁਹਾਲੀ, 28 ਅਕਤੂਬਰ - ਸਿੱਖਿਆ ਵਿਭਾਗ ਵਲੋ 253 ਅਧਿਆਪਕਾਂ ਨੂੰ ਟਰਮੀਨੇਟ ਕਰਨ ਦੇ ਹੁਕਮ ਜਾਰੀ ਕਰਨ ਦੇ ਵਿਰੋਧ ਵਿਚ ਸਿੱਖਿਆ ਵਿਭਾਗ ਡੀ.ਪੀ.ਆਈ. ਮੁਹਾਲੀ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪ੍ਰਭਾiਵਤ ਅਧਿਆਪਕਾਂ ਵਲੋਂ ਅਧਿਆਪਕ ਜਥੇਬੰਦੀਆਂ ਦੇ ਸਹਿਯੋਗ ਨਾਲ ਵਿੱਦਿਆ ਭਵਨ ਦੇ ਦੋਵੇਂ ਗੇਟ ਬੰਦ ਕਰਕੇ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੇ ਖ਼ਿਲਾਫ਼ ਨਾਅਰੇਬਾਜੀ ਕੀਤੀ ਜਾ ਰਹੀ ਹੈ। ਵਿੱਦਿਆ ਭਵਨ ਦੇ ਗੇਟ ਬੰਦ ਕਰਨ ਵਾਲਾ ਸਿੱਖਿਆ ਵਿਭਾਗ ਅਤੇ ਹੋਰ ਵੱਖ ਵੱਖ ਵਿਭਾਗਾ ਵਿਚ ਕੰਮ ਕਰਦੇ ਹਜ਼ਾਰਾਂ ਮੁਲਾਜ਼ਮ ਅੰਦਰ ਫਸੇ ਹੋਏ ਹਨ। ਸਥਾਨਕ ਪੁਲਿਸ ਪ੍ਰਸ਼ਾਸਨ ਵਲੋਂ ਗੇਟ ਖੁਲਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਪਿਛਲੀ ਖ਼ਬਰ ਮਾਨਸਾ ਜਾਣ ਤੋਂ ਰੋਕਣ ਲਈ ਗੁਰਮੀਤ ਸਿੰਘ ਮਾਹਲਾ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ ਅਗਲੀ ਖ਼ਬਰ ਭਾਈ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਨੂੰ ਗ੍ਰਿਫਤਾਰ ਕਰਨ ਲਈ ਵੱਖ-ਵੱਖ ਥਾਵਾਂ ਤੇ ਛਾਪੇਮਾਰੀ