29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਮੁੱਖ ਮੰਤਰੀ ਦੀ ਫੇਰੀ ਤੋਂ ਪਹਿਲਾਂ ਪੁਲਿਸ ਨੇ ਅਕਾਲੀ ਆਗੂ ਡੱਲਾ ਨੂੰ ਹਿਰਾਸਤ 'ਚ ਲਿਆ

ਜਗਰਾਉਂ (ਲੁਧਿਆਣਾ) 29 ਅਕਤੂਬਰ (ਕੁਲਦੀਪ ਸਿੰਘ ਲੋਹਟ) - ਮੁੱਖ ਮੰਤਰੀ ਭਗਵੰਤ ਮਾਨ ਦੀ ਜਗਰਾਉਂ ਹਲਕੇ ਦੇ ਪਿੰਡ ਕਮਾਲਪੁਰਾ ਵਿਚ ਹੋਣ ਵਾਲੀ ‘ਲੋਕ ਮਿਲਣੀ’ ਤੋਂ ਪਹਿਲਾਂ ਅੱਜ ਤੜਕਸਾਰ ਹਠੂਰ ਪੁਲਿਸ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ ਨੂੰ ਹਿਰਾਸਤ ਵਿਚ ਲੈ ਲਿਆ ਗਿਆ।

ਅਜੀਤ ਡੈਸਕ 29-10-2026

ਜਗਰਾਉਂ (ਲੁਧਿਆਣਾ) 29 ਅਕਤੂਬਰ (ਕੁਲਦੀਪ ਸਿੰਘ ਲੋਹਟ) - ਮੁੱਖ ਮੰਤਰੀ ਭਗਵੰਤ ਮਾਨ ਦੀ ਜਗਰਾਉਂ ਹਲਕੇ ਦੇ ਪਿੰਡ ਕਮਾਲਪੁਰਾ ਵਿਚ ਹੋਣ ਵਾਲੀ ‘ਲੋਕ ਮਿਲਣੀ’ ਤੋਂ ਪਹਿਲਾਂ ਅੱਜ ਤੜਕਸਾਰ ਹਠੂਰ ਪੁਲਿਸ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ ਨੂੰ ਹਿਰਾਸਤ ਵਿਚ ਲੈ ਲਿਆ ਗਿਆ। ਪੁਲਿਸ ਦੀ ਇਸ ਕਾਰਵਾਈ ਨੂੰ ਲੈ ਕੇ ਸਿਆਸੀ ਹਲਕਿਆਂ ਵਿਚ ਚਰਚਾ ਛਿੜ ਗਈ ਹੈ।

ਹਿਰਾਸਤ ਵਿਚ ਲਏ ਜਾਣ ਮੌਕੇ ਚੰਦ ਸਿੰਘ ਡੱਲਾ ਨੇ ਪੰਜਾਬ ਸਰਕਾਰ ’ਤੇ ਸਵਾਲ ਚੁੱਕਦਿਆਂ ਦੋਸ਼ ਲਾਇਆ ਕਿ ਸਰਕਾਰ ਸ਼੍ਰੋਮਣੀ ਅਕਾਲੀ ਦਲ ਦੀ ਵੱਧ ਰਹੀ ਲੋਕਪ੍ਰਿਯਤਾ ਤੋਂ ਘਬਰਾ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਅਜਿਹੀਆਂ ਕਾਰਵਾਈਆਂ ਰਾਹੀਂ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਪਿਛਲੀ ਖ਼ਬਰ ਆਸੀਆਨ ਰੱਖਿਆ ਮੰਤਰੀਆਂ ਨਾਲ ਅੱਤਵਾਦ ਵਿਰੋਧੀ ਤਜ਼ਰਬੇ ਸਾਂਝੇ ਕਰਨ ਲਈ ਤਿਆਰ ਹੈ ਭਾਰਤ - ਰਾਜਨਾਥ ਸਿੰਘ ਅਗਲੀ ਖ਼ਬਰ ਅੱਜ ਤੋਂ ਪੰਜਾਬ ਤੇ ਚੰਡੀਗੜ੍ਹ ’ਚ ਬਦਲੇਗਾ ਮੌਸਮ