29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਲੜੀਆ ਲਾਉਣ ਸਮੇਂ ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਸੁਨਾਮ ਊਧਮ ਸਿੰਘ ਵਾਲਾ, 29 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਅੱਜ ਦੁਪਹਿਰ ਤੋਂ ਪਹਿਲਾਂ ਸਥਾਨਕ ਸਿਨਮਾ ਰੋਡ ਦੀ ਇਕ...

ਅਜੀਤ ਡੈਸਕ 29-10-2026

ਸੁਨਾਮ ਊਧਮ ਸਿੰਘ ਵਾਲਾ, 29 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਅੱਜ ਦੁਪਹਿਰ ਤੋਂ ਪਹਿਲਾਂ ਸਥਾਨਕ ਸਿਨਮਾ ਰੋਡ ਦੀ ਇਕ ਦੁਕਾਨ ਤੇ ਦੀਵਾਲੀ ਦੇ ਤਿਉਹਾਰ ਦੇ ਮੱਦੇਨਜ਼ਰ ਲੜੀਆਂ ਲਾਉਣ ਸਮੇ ਇਕ ਵੀਹ ਕੁ ਵਰ੍ਹਿਆਂ ਦੇ ਨੌਜਵਾਨ ਦੀ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਹੋਣ ਦੀ ਬਹੁਤ ਹੀ ਦੁਖਦਾਈ ਖਬਰ ਹੈ।ਮਿਲੀ ਜਾਣਕਾਰੀ ਅਨੁਸਾਰ ਬਿਜਲੀ ਦੇ ਮਕੈਨਿਕ ਵਜੋਂ ਕੰਮ ਕਰਦੇ ਕਮਲਜੀਤ ਸਿੰਘ (20) ਪੁੱਤਰ ਮਨਦੀਪ ਸਿੰਘ ਵਾਸੀ ਰਵਿਦਾਸਪੁਰਾ ਟਿੱਬੀ ਅੱਜ ਕਰੀਬ ਗਿਆਰਾਂ ਪੌਣੇ ਗਿਆਰਾਂ ਵਜੇ ਦੀਵਾਲੀ ਦੇ ਤਿਉਹਾਰ ਨੂੰ ਲੈਕੇ ਸਥਾਨਕ ਸਿਨਮਾ ਰੋਡ ਦੀ ਇਕ ਦੁਕਾਨ 'ਤੇ ਲੜੀਆਂ ਲਾਉਣ ਲਈ ਦੁਕਾਨ ਦੀ ਛੱਤ ਉੱਤੇ ਚੜ੍ਹਿਆ ਸੀ, ਪਰ ਲੜੀਆਂ ਲਾਉਣ ਸਮੇ ਅਚਾਨਕ ਉਹ ਦੁਕਾਨ ਤੋਂ ਲੰਘਦੀਆਂ ਹਾਈਵੋਲਟਜ ਬਿਜਲੀ ਦੀਆਂ ਤਾਰਾਂ ਨਾਲ ਛੂਹ ਗਿਆ. ਜਿਸ ਕਾਰਨ ਉਸਦੀ ਮੌਕੇ 'ਤੇ ਹੀ ਮੌਤ ਹੋ ਗਈ।ਇਸ ਸੰਬੰਧੀ ਸਹਾਇਕ ਥਾਣੇਦਾਰ ਸ਼ਾਮ ਸਿੰਘ ਨੇ ਕਿਹਾ ਕਿ ਮਾਮਲੇ ਦੀ ਪੜ੍ਹਤਾਲ ਕੀਤੀ ਜਾ ਰਹੀ ਹੈ।

ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਮਿਲਣ ਤੱਕ ਮੋਰਚੇ 'ਚ ਡਟਿਆ ਜਾਵੇਗਾ - ਅਰਵਿੰਦਰ ਕੌਰ ਅਗਲੀ ਖ਼ਬਰ ਪ੍ਰੈਸ ਕਾਨਫ਼ਰੰਸ ਦੌਰਾਨ ਬਲਤੇਜ ਪੰਨੂ ਵਲੋਂ ਵਿਰੋਧੀਆਂ ਉੱਪਰ ਤਿੱਖੇ ਸ਼ਬਦੀ ਹਮਲੇ