ਲੁਧਿਆਣਾ, 29 ਅਕਤੂਬਰ (ਰੂਪੇਸ਼ ਕੁਮਾਰ) - ਰਾਹੁਲ ਗਾਂਧੀ ਵਲੋਂ 4 ਨਵੰਬਰ ਨੂੰ ਸੰਗਰੂਰ ਵਿਖੇ ਕੀਤੀ ਜਾ ਰਹੀ ਇਨਸਾਫ਼ ਰੈਲੀ ਦੇ ਸੰਬੰਧ ਵਿਚ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਸਥਾਨਕ ਬਚਤ ਭਵਨ ਵਿਖੇ ਇਕ ਪ੍ਰੈਸ ਕਾਨਫ਼ਰਸ ਨੂੰ ਸੰਬੋਧਨ ਕੀਤਾ ਗਿਆ।
ਇਸ ਮੌਕੇ ਰਾਜਾ ਵੜਿੰਗ ਨੇ ਸੂਬੇ ਅੰਦਰ ਕਾਨੂੰਨ ਤੇ ਵਿਵਸਥਾ ਅਤੇ ਨਸ਼ੇ ਦੀ ਗੰਭੀਰ ਸਮੱਸਿਆ ਦਾ ਜ਼ਿਕਰ ਕੀਤਾ। ਵੜਿੰਗ ਨੇ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੇ ਸ਼ਾਸਨ ਦੌਰਾਨ ਕਾਨੂੰਨ ਤੇ ਵਿਵਸਥਾ ਮਾੜੇ ਹਾਲਾਤ ਵਿਚ ਪਹੁੰਚ ਗਏ ਹਨ। ਦਿਨ ਦਿਹਾੜੇ ਅਪਰਾਧਿਕ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਲੁਧਿਆਣਾ ਸਣੇ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿਚ ਅਪਰਾਧਿਕ ਘਟਨਾਵਾਂ ਦਾ ਜ਼ਿਕਰ ਵੀ ਕੀਤਾ। ਇਸੇ ਤਰ੍ਹਾਂ ਉਨ੍ਹਾਂ ਨੇ ਮਾਨਸਾ ਵਿਚ ਪਰਵਿੰਦਰ ਝੋਟਾ ਦੇ ਕਤਲ ਅਤੇ ਹਾਲ ਹੀ ਵਿਚ ਨਸ਼ੇ ਕਾਰਨ ਹੋਈ ਇਕ ਮੌਤ ਦੇ ਮਾਮਲੇ ਵਿਚ ਪੁਲਿਸ ਦੀ ਕਾਰਜ ਪ੍ਰਣਾਲੀ 'ਤੇ ਸਵਾਲ ਖੜੇ ਕੀਤੇ। ਇਸ ਮੌਕੇ ਉਨ੍ਹਾਂ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਅਤੇ ਕੇਂਦਰ ਦੀ ਭਾਜਪਾ ਸਰਕਾਰ ਨੂੰ ਘੇਰਿਆ।
ਤਾਜ਼ਾ ਖ਼ਬਰਾਂ
Free
ਰਾਹੁਲ ਗਾਂਧੀ ਦੀ ਰੈਲੀ ਨੂੰ ਲੈ ਕੇ ਲੁਧਿਆਣਾ 'ਚ ਰਾਜਾ ਵੜਿੰਗ ਦੀ ਪ੍ਰੈੱਸ ਕਾਨਫ਼ਰੰਸ
ਲੁਧਿਆਣਾ, 29 ਅਕਤੂਬਰ (ਰੂਪੇਸ਼ ਕੁਮਾਰ) - ਰਾਹੁਲ ਗਾਂਧੀ ਵਲੋਂ 4 ਨਵੰਬਰ ਨੂੰ ਸੰਗਰੂਰ ਵਿਖੇ ਕੀਤੀ ਜਾ ਰਹੀ ਇਨਸਾਫ਼ ਰੈਲੀ...
ਅਜੀਤ ਡੈਸਕ
29-10-2026