30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੇ ਸ਼ੀਸ਼ੇ ਨੂੰ ਤੋੜਨ ਦੀ ਘਟਨਾ ਆਈ ਸਾਹਮਣੇ

ਲੁਧਿਆਣਾ, 30 ਅਕਤੂਬਰ (ਪਰਮਿੰਦਰ ਸਿੰਘ ਆਹੂਜਾ, ਰੂਪੇਸ਼ ਕੁਮਾਰ)- ਲੁਧਿਆਣਾ ਦੇ ਜਲੰਧਰ ਬਾਈਪਾਸ ਚੌਂਕ ਸੰਵਿਧਾਨ ਨਿਰਮਾਤਾ ਡਾ. ਬੀ ਆਰ ਅੰਬੇਡਕਰ ਦੇ ਬੁੱਤ ਦੇ ਬਾਹਰ ਲੱਗਾ ਸ਼ੀਸ਼ਾ ਕਿਸੇ ਮਹਿਲਾ ਵਲੋਂ ਤੋੜੇ ਜਾਣ ਦੀ ਘਟਨਾ ਤੋਂ ਬਾਅਦ ਦਲਿਤ ਭਾਈਚਾਰੇ ਵਿਚ ਰੋਸ ਹੈ, ਜਿਨ੍ਹਾਂ ਵਲੋਂ ਮਾਮਲੇ ਦੇ ਦੋਸ਼ੀਆਂ ਖਿਲਾਫ਼ ਸਖਤ ਕਾਰਵਾਈ ਦੀ ਮੰਗ ਕੀਤੀ ਗਈ ਹੈ। ਮਾਮਲੇ ਵਿਚ ਪੁਲਿਸ ਵਲੋਂ ਇਕ ਮਹਿਲਾ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਅਜੀਤ ਡੈਸਕ 30-10-2026

ਇਸ ਮੌਕੇ ਕੌਂਸਲਰ ਚੌਧਰੀ ਯਸ਼ਪਾਲ ਅਤੇ ਐਡਵੋਕੇਟ ਨਰਿੰਦਰ ਆਦੀਆ ਨੇ ਦੋਸ਼ ਲਾਇਆ ਕਿ ਇਸ ਤੋਂ ਪਹਿਲਾਂ ਵੀ ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਨੂੰ ਨੁਕਸਾਨ ਪਹੁੰਚਾਇਆ ਜਾਣ ਦੀ ਕੋਸ਼ਿਸ਼ ਕੀਤੀ ਗਈ ਹੈ। ਮਾਮਲੇ ਦੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਹੋਣੀ ਚਾਹੀਦੀ ਹੈ। ਇਸ ਘਟਨਾ ਨੂੰ ਲੈ ਕੇ ਭਾਈਚਾਰੇ ਵਿਚ ਬਹੁਤ ਰੋਸ ਹੈ।

ਉਥੇ ਹੀ ਏ.ਡੀ.ਸੀ.ਪੀ. ਜੋਨ - 1 ਸਮੀਰ ਵਰਮਾ ਨੇ ਕਿਹਾ ਕਿ ਸਵੇਰੇ ਕਰੀਬ 6 ਵਜੇ ਕਿਸੇ ਮਹਿਲਾ ਵਲੋਂ ਪ੍ਰਤਿਮਾ ਦੇ ਸ਼ੀਸ਼ੇ ਉੱਪਰ ਪੱਥਰ ਨੁਮਾ ਚੀਜ਼ ਸੁੱਟੀ ਗਈ ਸੀ। ਮਹਿਲਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ।

ਪਿਛਲੀ ਖ਼ਬਰ ਜਲੰਧਰ ਦੇ ਦੋ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਅਗਲੀ ਖ਼ਬਰ 1 ਨਵੰਬਰ ਨੂੰ ਚੰਡੀਗੜ੍ਹ ਆਉਣਗੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ