30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਦੀ ਬਹਾਲੀ ਸਿੱਖ ਏਕਤਾ ਅਤੇ ਸੰਘਰਸ਼ ਦੀ ਜਿੱਤ- ਜਥੇਦਾਰ ਬਾਬਾ ਟੇਕ ਸਿੰਘ

ਤਲਵੰਡੀ ਸਾਬੋ, 30 ਅਕਤੂਬਰ (ਰਣਜੀਤ ਸਿੰਘ ਰਾਜੂ)- ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ...

ਅਜੀਤ ਡੈਸਕ 30-10-2026

ਤਲਵੰਡੀ ਸਾਬੋ, 30 ਅਕਤੂਬਰ (ਰਣਜੀਤ ਸਿੰਘ ਰਾਜੂ)- ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਤਖ਼ਤ ਸੱਚਖੰਡ ਸ੍ਰੀ ਅਬਿਚਲਨਗਰ ਹਜ਼ੂਰ ਸਾਹਿਬ ਨਾਂਦੇੜ ਦੇ ਪ੍ਰਬੰਧਕੀ ਬੋਰਡ ਦੀ ਬਹਾਲੀ ਦੇ ਆਏ ਫ਼ੈਸਲੇ ਦਾ ਪੁਰਜ਼ੋਰ ਸੁਆਗਤ ਕਰਦਿਆਂ ਇਸਨੂੰ ਸਮੁੱਚੇ ਖ਼ਾਲਸਾ ਪੰਥ ਦੀ ਇਤਿਹਾਸਕ ਅਣਖ, ਏਕਤਾ ਅਤੇ ਨਿਰੰਤਰ ਸੰਘਰਸ਼ ਦੀ ਵੱਡੀ ਜਿੱਤ ਕਰਾਰ ਦਿੱਤਾ।

ਜਥੇਦਾਰ ਬਾਬਾ ਟੇਕ ਸਿੰਘ ਨੇ ਕਿਹਾ ਕਿ ਪਾਵਨ ਤਖ਼ਤ ਸਾਹਿਬਾਨ ਅਤੇ ਸਿੱਖ ਗੁਰਧਾਮ ਕਿਸੇ ਵੀ ਸਿਆਸੀ ਜਾਂ ਸਰਕਾਰੀ ਕੰਟਰੋਲ ਦੇ ਅਧੀਨ ਨਹੀਂ ਰੱਖੇ ਜਾ ਸਕਦੇ। ਇਹ ਪੰਥਕ ਸੰਸਥਾਵਾਂ ਸਮੁੱਚੇ ਖ਼ਾਲਸਾ ਪੰਥ ਦੀ ਸਾਂਝੀ ਅਤੇ ਅਣਮੁੱਲੀ ਧਰੋਹਰ ਹਨ, ਜਿਨ੍ਹਾਂ ਦੀ ਅਜ਼ਮਤ, ਸੁਤੰਤਰ ਹੋਂਦ ਅਤੇ ਖ਼ੁਦਮੁਖ਼ਤਿਆਰੀ ਨੂੰ ਬਰਕਰਾਰ ਰੱਖਣਾ ਹਰ ਸਿੱਖ ਦਾ ਮੁੱਢਲਾ ਧਾਰਮਿਕ ਫ਼ਰਜ਼ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਗੁਰਧਾਮਾਂ ਦਾ ਪ੍ਰਬੰਧ ਸਿਰਫ਼ ਤੇ ਸਿਰਫ਼ ਗੁਰਮਤਿ ਮਰਿਆਦਾ ਅਤੇ ਪੰਥਕ ਰਵਾਇਤਾਂ ਅਨੁਸਾਰ ਹੀ ਚਲਾਇਆ ਜਾ ਸਕਦਾ ਹੈ, ਇਸ ਵਿਚ ਕਿਸੇ ਵੀ ਪ੍ਰਕਾਰ ਦੀ ਬਾਹਰੀ ਜਾਂ ਸਰਕਾਰੀ ਦਖ਼ਲਅੰਦਾਜ਼ੀ ਕਦਾਚਿਤ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਸਿੰਘ ਸਾਹਿਬ ਨੇ ਕਿਹਾ ਕਿ ਜਿਨ੍ਹਾਂ ਸਮੂਹ ਪੰਥਕ ਧਿਰਾਂ, ਸਿੱਖ ਵਿਦਵਾਨਾਂ, ਸੰਸਥਾਵਾਂ ਅਤੇ ਜਾਗਰੂਕ ਸਿੰਘਾਂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਬੋਰਡ ਨੂੰ ਪੰਥਕ ਭਾਵਨਾਵਾਂ ਅਨੁਸਾਰ ਬਹਾਲ ਕਰਵਾਉਣ ਲਈ ਮੋਹਰੀ ਹੋ ਕੇ ਲੰਮੀ ਕਾਨੂੰਨੀ ਤੇ ਵਿਚਾਰਧਾਰਕ ਜੱਦੋਜਹਿਦ ਲੜੀ ਹੈ, ਉਹ ਸਮੁੱਚੇ ਖ਼ਾਲਸਾ ਪੰਥ ਵਲੋਂ ਵਧਾਈ ਦੇ ਹੱਕਦਾਰ ਹਨ।

ਪਿਛਲੀ ਖ਼ਬਰ ਫੈਕਟਰੀ ਨੇੜੇ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਅਗਲੀ ਖ਼ਬਰ ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ, ਨਸ਼ਾ ਤੇ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼