31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਸਵੇਰੇ ਸਵੇਰੇ ਨੌਜਵਾਨ ਦਾ ਕਤਲ

ਲੰਬੀ (ਸ੍ਰੀ ਮੁਕਤਸਰ ਸਾਹਿਬ),31 ਅਕਤੂਬਰ (ਮੇਵਾ ਸਿੰਘ) - ਬਲਾਕ ਲੰਬੀ ਦੇ ਪਿੰਡ ਚੰਨੂੰ ਵਿਖੇ ਸਵੇਰੇ ਸਵੇਰੇ ਇਕ ਨੌਜਵਾਨ ਦਾ ਕਤਲ ਹੋਣ ਦਾ ਮਾਮਲਾ

ਅਜੀਤ ਡੈਸਕ 31-10-2026

ਲੰਬੀ (ਸ੍ਰੀ ਮੁਕਤਸਰ ਸਾਹਿਬ),31 ਅਕਤੂਬਰ (ਮੇਵਾ ਸਿੰਘ) - ਬਲਾਕ ਲੰਬੀ ਦੇ ਪਿੰਡ ਚੰਨੂੰ ਵਿਖੇ ਸਵੇਰੇ ਸਵੇਰੇ ਇਕ ਨੌਜਵਾਨ ਦਾ ਕਤਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਜਸ਼ਨਪਰੀਤ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਚੰਨੂੰ ਜੋ ਕਿ ਪਿੰਡ ਵਿਚ ਕਿਤੇ ਜਾ ਰਿਹਾ ਸੀ, ਦਾ ਪਿੰਡ ਦੇ ਹੀ ਇਕ ਵਿਅਕਤੀ ਮਨਿੰਦਰ ਸਿੰਘ ਪੁੱਤਰ ਜਰਨੈਲ ਸਿੰਘ ਨੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ। ਥਾਣਾ ਲੰਬੀ ਦੀ ਪੁਲਿਸ ਕਤਲ ਹੋਣ ਦੇ ਕਾਰਨਾਂ ਦਾ ਪਤਾ ਲਾਉਣ ਵਿਚ ਜੁਟ ਗਈ ਹੈ। 

ਪਿਛਲੀ ਖ਼ਬਰ ਪੰਜਾਬ ਵਿਧਾਨ ਸਭਾ ਚੋਣਾਂ - ਲੁਧਿਆਣਾ ਪੂਰਬੀ ਤੋਂ ਦਲਜੀਤ ਸਿੰਘ ਗਰੇਵਾਲ ਭੋਲਾ ਹੋਣਗੇ 'ਆਪ' ਉਮੀਦਵਾਰ ਅਗਲੀ ਖ਼ਬਰ ਵਿਧਾਨ ਸਭਾ ਹਲਕਾ ਖੇਮਕਰਨ ਤੋਂ ਸਰਵਨ ਸਿੰਘ ਧੁੰਨ ਹੋਣਗੇ 'ਆਪ' ਉਮੀਦਵਾਰ