31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਦਸੰਬਰ ’ਚ ਮੋਦੀ ਦੀ ਕੈਨੇਡਾ ਫੇਰੀ ਦੋਵਾਂ ਦੇਸ਼ਾਂ ਦੇ ਸੰਬੰਧਾਂ ਨੂੰ ਹੋਰ ਮਜ਼ਬੂਤ ਕਰੇਗੀ-ਜੈਸ਼ੰਕਰ

ਕੈਨੇਡਾ ਦੀ ਵਿਦੇਸ਼ ਮੰਤਰੀ ਅਨੀਤਾ ਆਨੰਦ ਨਾਲ ਕੀਤੀ ਮੁਲਾਕਾਤ ਵਾਸ਼ਿੰਗਟਨ, 31 ਅਕਤੂਬਰ (ਪੀ. ਟੀ. ਆਈ.)-ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਕੈਨੇਡਾ ਦੀ ਵਿਦੇਸ਼ ਮੰਤਰੀ ਅਨੀਤਾ ਆਨੰਦ ਨਾਲ ਅਟਲਾਂਟਾ ਵਿਖੇ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਨੇ ਸਹਿਮਤੀ ਪ੍ਰਗਟਾਈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦਸੰਬਰ ਮਹੀਨੇ ਹੋਣ ਵਾਲੀ ਕੈਨੇਡਾ ਫੇਰੀ ਦੋਵਾਂ ਦੇਸ਼ਾਂ ਦੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ’ਚ ...

ਅਜੀਤ ਡੈਸਕ 01-11-2026

ਵਾਸ਼ਿੰਗਟਨ, 31 ਅਕਤੂਬਰ (ਪੀ. ਟੀ. ਆਈ.)-ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਕੈਨੇਡਾ ਦੀ ਵਿਦੇਸ਼ ਮੰਤਰੀ ਅਨੀਤਾ ਆਨੰਦ ਨਾਲ ਅਟਲਾਂਟਾ ਵਿਖੇ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਨੇ ਸਹਿਮਤੀ ਪ੍ਰਗਟਾਈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦਸੰਬਰ ਮਹੀਨੇ ਹੋਣ ਵਾਲੀ ਕੈਨੇਡਾ ਫੇਰੀ ਦੋਵਾਂ ਦੇਸ਼ਾਂ ਦੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ’ਚ ਇਕ ਅਹਿਮ ਕਦਮ ਸਾਬਤ ਹੋਵੇਗੀ। ਜੈਸ਼ੰਕਰ ਨੇ ਸ਼ੁੱਕਰਵਾਰ ਨੂੰ ਜੀ-20 ਦੇ ਵਿਦੇਸ਼ ਮੰਤਰੀਆਂ ਦੀ ਮੀਟਿੰਗ ਤੋਂ ਇਲਾਵਾ ਅਨੀਤਾ ਆਨੰਦ ਨਾਲ ਮੁਲਾਕਾਤ ਕੀਤੀ।

ਇਸ ਦੌਰਾਨ ਦੋਵਾਂ ਨੇਤਾਵਾਂ ਨੇ ਭਾਰਤ ਤੇ ਕੈਨੇਡਾ ਵਿਚਾਲੇ ਸਹਿਯੋਗ ’ਚ ਹੋ ਰਹੇ ਨਿਰੰਤਰ ਵਾਧੇ ਦਾ ਜਾਇਜ਼ਾ ਵੀ ਲਿਆ। ਇਕ ਅਧਿਕਾਰਤ ਬਿਆਨ ਅਨੁਸਾਰ ਦੋਵਾਂ ਮੰਤਰੀਆਂ ਨੇ ਸਹਿਮਤੀ ਜਤਾਈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦਸੰਬਰ ’ਚ ਹੋਣ ਵਾਲੀ ਕੈਨੇਡਾ ਫੇਰੀ ਦੋਵਾਂ ਦੇਸ਼ਾਂ ਦੇ ਮਹੱਤਵਪੂਰਨ ਸਬੰਧਾਂ ਨੂੰ ਅੱਗੇ ਵਧਾਉਣ ’ਚ ਇਕ ਹੋਰ ਅਹਿਮ ਕੜੀ ਸਾਬਤ ਹੋਵੇਗੀ। ਦੋਵਾਂ ਨੇ ਫੇਰੀ ਤੋਂ ਪਹਿਲਾਂ ਆਪਸੀ ਸੰਪਰਕ ਬਣਾਈ ਰੱਖਣ ‘ਤੇ ਵੀ ਸਹਿਮਤੀ ਪ੍ਰਗਟਾਈ।

ਇਸ ਮਹੀਨੇ ਦੇ ਸ਼ੁਰੂ ’ਚ ਭਾਰਤ ਦੌਰੇ ਦੌਰਾਨ ਕੈਨੇਡਾ ਦੀ ਵਿਦੇਸ਼ ਮੰਤਰੀ ਅਨੀਤਾ ਆਨੰਦ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਸੀ। ਉਨ੍ਹਾਂ ਕਿਹਾ ਸੀ ਕਿ ਦੋਵਾਂ ਵਿਚਾਲੇ ਵਪਾਰ, ਤਕਨਾਲੋਜੀ ਤੇ ਊਰਜਾ ਦੇ ਖੇਤਰਾਂ ’ਚ ਭਾਰਤ-ਕੈਨੇਡਾ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਬਾਰੇ ਲਾਹੇਵੰਦ ਵਿਚਾਰ-ਵਟਾਂਦਰਾ ਹੋਇਆ। 16 ਅਕਤੂਬਰ ਨੂੰ ਓਟਾਵਾ ਸਥਿਤ ਭਾਰਤੀ ਹਾਈ ਕਮਿਸ਼ਨ ਨੇ ਐਲਾਨ ਕੀਤਾ ਸੀ ਕਿ ਪ੍ਰਧਾਨ ਮੰਤਰੀ ਮੋਦੀ 11 ਅਤੇ 12 ਦਸੰਬਰ ਨੂੰ ਕੈਨੇਡਾ ਦਾ ਦੌਰਾ ਕਰਨਗੇ। ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਵੀ ਇਸ ਦੌਰੇ ਦੀ ਪੁਸ਼ਟੀ ਕੀਤੀ ਸੀ।

ਪਿਛਲੀ ਖ਼ਬਰ ਮੋਦੀ ਤੇ ਸ਼ਾਹ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਹੇ ਹਨ ਗਿਆਨੇਸ਼ ਕੁਮਾਰ-ਖੜਗੇ ਅਗਲੀ ਖ਼ਬਰ ਸ਼ਿਮਲਾ ਵਿਖੇ ਗੱਡੀ ਖੱਡ ’ਚ ਡਿੱਗਣ ਨਾਲ 5 ਮੌਤਾਂ