01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਆਮ ਆਦਮੀ ਪਾਰਟੀ ਨੇ ਹਮੇਸ਼ਾ ਪੰਜਾਬ ਨੂੰ ਪਹਿਲ ਦਿੱਤੀ ਹੈ - 2 ਵਿਧਾਇਕਾਂ ਦੇ ਅਸਤੀਫ਼ੇ ਤੋਂ ਬਾਅਦ ਅਮਨ ਅਰੋੜਾ

ਚੰਡੀਗੜ੍ਹ, 1 ਨਵੰਬਰ - ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਅਤੇ ਚੇਤਨ ਸਿੰਘ ਜੌੜਾਮਾਜਰਾ ਵਲੋਂ ਪਾਰਟੀ ਤੋਂ ਅਸਤੀਫ਼ਾ ਦੇਣ ਤੋਂ ਬਾਅਦ...

ਅਜੀਤ ਡੈਸਕ 01-11-2026

ਚੰਡੀਗੜ੍ਹ, 1 ਨਵੰਬਰ - ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਅਤੇ ਚੇਤਨ ਸਿੰਘ ਜੌੜਾਮਾਜਰਾ ਵਲੋਂ ਪਾਰਟੀ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਕਿਹਾ, ਆਮ ਆਦਮੀ ਪਾਰਟੀ ਨੇ ਹਮੇਸ਼ਾ ਪੰਜਾਬ ਨੂੰ ਪਹਿਲ ਦਿੱਤੀ ਹੈ। ਸਾਡੇ ਕਿਸੇ ਵੀ ਆਗੂ ਨੇ ਜੇਕਰ ਕਦੇ ਭ੍ਰਿਸ਼ਟਾਚਾਰ ਕੀਤਾ ਜਾਂ ਪੰਜਾਬ ਦੇ ਹਿੱਤਾਂ ਦੇ ਖ਼ਿਲਾਫ਼ ਜਾਣ ਦੀ ਕੋਸ਼ਿਸ਼ ਕੀਤੀ, ਤਾਂ ਅਸੀਂ ਬਿਨਾਂ ਕਿਸੇ ਝਿਜਕ ਦੇ ਉਸ ਖ਼ਿਲਾਫ਼ ਕਾਰਵਾਈ ਕੀਤੀ ਅਤੇ ਅਜਿਹੇ ਲੋਕਾਂ ਨੂੰ ਪਾਰਟੀ ਤੋਂ ਲਾਂਭੇ ਕੀਤਾ।
ਹੁਣ ਭਾਜਪਾ ਅਜਿਹੇ ਹੀ ਰੱਦ ਕੀਤੇ ਹੋਏ ਲੋਕਾਂ ਨੂੰ ਇਕੱਠਾ ਕਰ ਰਹੀ ਹੈ, ਕਿਉਂਕਿ ਉਸ ਕੋਲ ਆਪਣਾ ਕੋਈ ਆਧਾਰ ਨਹੀਂ ਹੈ ਅਤੇ ਨਾ ਹੀ ਉਸ ਨੂੰ ਪੰਜਾਬ ਦੇ ਹਿੱਤਾਂ ਦੀ ਕੋਈ ਪਰਵਾਹ ਹੈ। ਜਿਹੜਾ ਵਿਅਕਤੀ ਪੰਜਾਬ ਪੁਲਿਸ ’ਤੇ ਗੋਲੀ ਚਲਾ ਕੇ ਫ਼ਰਾਰ ਹੋਇਆ ਹੋਵੇ, ਜਿਸ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਜਬਰ ਜਨਾਹ ਦੇ ਦੋਸ਼ਾਂ ਤਹਿਤ ਜੇਲ੍ਹ ਭੇਜਿਆ ਹੋਵੇ, ਉਹ ਪੰਜਾਬ ਦਾ ਕੀ ਭਲਾ ਕਰੇਗਾ? ਪਰ ਭਾਜਪਾ ਨੂੰ ਤਾਂ ਅਜਿਹੇ ਹੀ ਲੋਕ ਚਾਹੀਦੇ ਹਨ।ਇਹ ਸਪੱਸ਼ਟ ਕਰਦਾ ਹੈ ਕਿ ਪੰਜਾਬ ਵਿਚ ਭਾਜਪਾ ਬਿਲਕੁਲ ਖ਼ਾਲੀ ਹੈ। ਉਸ ਕੋਲ ਆਪਣਾ ਕੁਝ ਵੀ ਨਹੀਂ ਹੈ।

ਪਿਛਲੀ ਖ਼ਬਰ ਭਾਰਤ ਨਿਊਜ਼ੀਲੈਂਡ 5ਵਾਂ ਟੀ-20 - ਨਿਊਜ਼ੀਲੈਂਡ ਨੇ ਗਵਾਈ ਪਹਿਲੀ ਵਿਕਟ, ਫਿਨ ਐਲਨ 2 (3 ਗੇਂਦਾਂ) ਦੌੜਾਂ ਬਣਾ ਕੇ ਅਰਸ਼ਦੀਪ ਸ... ਅਗਲੀ ਖ਼ਬਰ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਅਤੇ ਚੇਤਨ ਸਿੰਘ ਜੌੜਾਮਾਜਰਾ ਨੂੰ ਪਾਰਟੀ ਨੇ ਪਹਿਲਾਂ ਹੀ ਲਾਂਭੇ ਕੀਤਾ ਹੋਇਆ ਸੀ - ਬਲਤੇ...