01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਲੁਧਿਆਣਾ-ਬਠਿੰਡਾ ਮੁੱਖ ਮਾਰਗ 'ਤੇ ਵਾਪਰਿਆ ਭਿਆਨਕ ਸੜਕ ਹਾਦਸਾ, ਕਾਰ ਚਾਲਕ ਦੀ ਮੌਕੇ 'ਤੇ ਮੌਤ

ਮਹਿਲ ਕਲਾਂ (ਬਰਨਾਲਾ), 1 ਨਵੰਬਰ (ਗੁਰਪ੍ਰੀਤ ਸਿੰਘ ਅਣਖੀ)- ਲੁਧਿਆਣਾ-ਬਠਿੰਡਾ ਮੁੱਖ ਮਾਰਗ 'ਤੇ ਪਿੰਡ ਗੰਗੋਹਰ ਦੇ ਬੱਸ ਸਟੈਂਡ...

ਅਜੀਤ ਡੈਸਕ 01-11-2026

ਮਹਿਲ ਕਲਾਂ (ਬਰਨਾਲਾ), 1 ਨਵੰਬਰ (ਗੁਰਪ੍ਰੀਤ ਸਿੰਘ ਅਣਖੀ)- ਲੁਧਿਆਣਾ-ਬਠਿੰਡਾ ਮੁੱਖ ਮਾਰਗ 'ਤੇ ਪਿੰਡ ਗੰਗੋਹਰ ਦੇ ਬੱਸ ਸਟੈਂਡ ਨਜ਼ਦੀਕ ਇਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ, ਜਿਸ ਵਿਚ ਇਕ ਵਿਅਕਤੀ ਦੀ ਜਾਨ ਚਲੀ ਗਈ।

ਪ੍ਰਾਪਤ ਜਾਣਕਾਰੀ ਅਨੁਸਾਰ, ਇਕ ਲੀਵਾ ਕਾਰ ਵਿਚ ਸਵਾਰ ਵਿਅਕਤੀ ਲੁਧਿਆਣਾ ਤੋਂ ਬਰਨਾਲਾ ਵੱਲ ਜਾ ਰਹੇ ਸਨ। ਪਿੰਡ ਗੰਗੋਹਰ ਦਾ ਬੱਸ ਸਟੈਂਡ ਪਾਰ ਕਰਨ ਉਪਰੰਤ ਉਨ੍ਹਾਂ ਦੀ ਤੇਜ਼ ਰਫ਼ਤਾਰ ਕਾਰ ਬਰਨਾਲਾ ਸਾਈਡ ਤੋਂ ਆ ਰਹੀ ਐਮ.ਐਚ.ਟੀ ਕੰਪਨੀ ਦੀ ਬੱਸ ਨਾਲ ਸਿੱਧੀ ਟਕਰਾ ਗਈ। ਇਹ ਟੱਕਰ ਇੰਨੀ ਭਿਆਨਕ ਸੀ ਕਿ ਕਾਰ ਪੂਰੀ ਤਰ੍ਹਾਂ ਚਕਨਾਚੂਰ ਹੋ ਗਈ ਅਤੇ ਕਾਰ ਚਾਲਕ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਥਾਣਾ ਮਹਿਲ ਕਲਾਂ ਦੀ ਐਸ.ਐਚ.ਓ ਕਮਲਜੀਤ ਕੌਰ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ ਅਤੇ ਘਟਨਾ ਸਥਾਨ ਦਾ ਜਾਇਜ਼ਾ ਲਿਆ। ਪੁਲਿਸ ਵਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹੋਰ ਜ਼ਖ਼ਮੀਆਂ ਬਾਰੇ ਵੀ ਜਾਣਕਾਰੀ ਇਕੱਤਰ ਕੀਤੀ ਜਾ ਰਹੀ ਹੈ।

ਪਿਛਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਥਾਣਾ ਕੱਥੂਨੰਗਲ ਦੀ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ ਅਗਲੀ ਖ਼ਬਰ ਡੱਲੇ ਦੇ ਤਿੰਨ ਨਬਾਲਿਗ ਬੱਚਿਆਂ ਨਾਲ ਵਾਪਰਿਆ ਦਰਦਨਾਕ ਸੜਕ ਹਾਦਸਾ, ਇਕ ਦੀ ਮੌਤ, ਇਕ ਦੀ ਹਾਲਤ ਗੰਭੀਰ