ਮਲੇਰਕੋਟਲਾ, 2 ਨਵੰਬਰ (ਮੁਹੰਮਦ ਹਨੀਫ਼ ਥਿੰਦ)- ਨਸ਼ਿਆਂ ਦੀਆਂ ਸਰਗਰਮੀਆਂ ਪੱਖੋਂ ਸੰਵੇਦਨਸ਼ੀਲ ਇਲਾਕਿਆਂ ਨੂੰ ਸੁਰੱਖਿਅਤ, ਰੌਸ਼ਨ ਤੇ ਸਮਾਜਿਕ ਸਰਗਰਮੀਆਂ ਨਾਲ ਭਰਪੂਰ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਦੇ ਸਾਂਝੇ ਉਪਰਾਲੇ ਜਾਰੀ ਹਨ।
‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਚੱਲ ਰਹੇ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਵਿਭਾਗਾਂ ਨੂੰ ਕੰਮਾਂ 'ਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਐਸ.ਐਸ.ਪੀ. ਹਰਕਮਲ ਪ੍ਰੀਤ ਸਿੰਘ ਖੱਖ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।