ਚੰਡੀਗੜ੍ਹ, 3 ਨਵੰਬਰ (ਪ੍ਰੋ ਅਵਤਾਰ ਸਿੰਘ) - ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (ਡੀ.ਏ.) ਦੇ ਬਕਾਏ ਦੇ ਮਾਮਲੇ ’ਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸਖ਼ਤ ਰੁਖ਼ ਅਖ਼ਤਿਆਰ ਕਰਦਿਆਂ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੂੰ ਮਾਣਹਾਨੀ ਦਾ ਨੋਟਿਸ ਜਾਰੀ ਕੀਤਾ ਹੈ। ਹਾਈ ਕੋਰਟ ਨੇ ਮੁੱਖ ਸਕੱਤਰ ਨੂੰ 17 ਨਵੰਬਰ ਤੱਕ ਆਪਣਾ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਹਾਈ ਕੋਰਟ ਵੱਲੋਂ ਇਸ ਮਾਮਲੇ ’ਚ ਪੰਜਾਬ ਦੇ ਮੁੱਖ ਸਕੱਤਰ ਕੇਏ ਪੀ ਸਿਨਹਾ ’ਤੇ 1 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਜਾ ਚੁੱਕਾ ਹੈ। ਡੀ.ਏ. ਦੇ ਬਕਾਏ ਦੀ ਅਦਾਇਗੀ ਨੂੰ ਲੈ ਕੇ ਅਦਾਲਤ ਵੱਲੋਂ ਲਗਾਤਾਰ ਸਖ਼ਤੀ ਦਿਖਾਈ ਜਾ ਰਹੀ ਹੈ।
ਤਾਜ਼ਾ ਖ਼ਬਰਾਂ
Free
ਡੀ.ਏ. ਬਕਾਏ ਦੇ ਮਾਮਲੇ ’ਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਸਖ਼ਤ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੂੰ ਮਾਣਹਾਨੀ ਦਾ ਨੋਟਿਸ ਜਾਰੀ
ਚੰਡੀਗੜ੍ਹ, 3 ਨਵੰਬਰ (ਪ੍ਰੋ ਅਵਤਾਰ ਸਿੰਘ) - ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (ਡੀ.ਏ.) ਦੇ ਬਕਾਏ ਦੇ ਮਾਮਲੇ...
ਅਜੀਤ ਡੈਸਕ
03-11-2026