ਮਾਨਸਾ, 3 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਲਖਵੀਰ ਸਿੰਘ ਲੱਖਾ ਸਿਧਾਣਾ ਤੇ ਮੋਹਨਜੀਤ ਸਿੰਘ ਸ਼ੇਰੋਂ ਨੂੰ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਰਜਿੰਦਰ ਨਾਗਪਾਲ ਦੀ ਅਦਾਲਤ ਵਲੋਂ ਪੁਲਿਸ ਰਿਮਾਂਡ ਖ਼ਤਮ ਹੋਣ ਉਪਰੰਤ 17 ਨਵੰਬਰ ਤੱਕ ਪਟਿਆਲਾ ਜੇਲ੍ਹ ’ਚ ਨਿਆਂਇਕ ਹਿਰਾਸਤ ’ਚ ਭੇਜ ਦਿੱਤਾ ਗਿਆ ਹੈ।
ਦੋਵਾਂ ਨੂੰ ਵੀਡੀਓ ਕਾਨਫਰੰਸਿੰਗ ਜਰੀਏ ਪੇਸ਼ ਕੀਤਾ ਗਿਆ। ਲੱਖਾ ਵਲੋਂ ਵਕੀਲ ਹਰਪਾਲ ਸਿੰਘ ਖਾਰਾ ਤੇ ਰਣਜੋਧ ਸਿੰਘ ਭੁੱਲਰ ਅਤੇ ਸ਼ੇਰੋਂ ਦੀ ਤਰਫ਼ੋਂ ਐਡਵੋਕੇਟ ਮਨਪ੍ਰੀਤ ਸਿੰਘ ਪੇਸ਼ ਹੋਏ।