03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਗੋਲੀਕਾਂਡ ਦੇ ਮੁਲਜ਼ਮ ਦੀ ਮੌਤ, ਪਰਿਵਾਰ ਨੇ ਮੰਗਿਆ ਇਨਸਾਫ਼

ਜਗਰਾਉਂ, 3 ਨਵੰਬਰ (ਕੁਲਦੀਪ ਸਿੰਘ ਲੋਹਟ)- ਗੁਰਦੁਆਰਾ ਮੰਜੀ ਸਾਹਿਬ, ਰਾਜੋਆਣਾ ਕਲਾਂ ਵਿਖੇ ਮੁੱਖ ਸੇਵਾਦਾਰ ਦੇ ਕਮਰੇ ’ਤੇ ਗੋਲੀਬਾਰੀ....

ਅਜੀਤ ਡੈਸਕ 03-11-2026

ਜਗਰਾਉਂ, 3 ਨਵੰਬਰ (ਕੁਲਦੀਪ ਸਿੰਘ ਲੋਹਟ)- ਗੁਰਦੁਆਰਾ ਮੰਜੀ ਸਾਹਿਬ, ਰਾਜੋਆਣਾ ਕਲਾਂ ਵਿਖੇ ਮੁੱਖ ਸੇਵਾਦਾਰ ਦੇ ਕਮਰੇ ’ਤੇ ਗੋਲੀਬਾਰੀ ਕਰਨ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਰਾਜ ਰਾਜੂ ਦੀ ਪੁਲਿਸ ਹਿਰਾਸਤ ਦੌਰਾਨ ਮੌਤ ਹੋ ਗਈ ਜਿਸਤੋਂ ਬਾਅਦ ਮਾਹੌਲ ਤਣਾਅਪੂਰਨ ਬਣ ਗਿਆ। ਮੁਲਜ਼ਮ ਦੀ ਮੌਤ ਤੋਂ ਬਾਅਦ ਉਸ ਦੇ ਪਰਿਵਾਰ ਨੇ ਪੁਲਿਸ ’ਤੇ ਤਸ਼ੱਦਦ ਕਰਨ ਦੇ ਗੰਭੀਰ ਦੋਸ਼ ਲਾਉਂਦਿਆਂ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ।

ਜਾਣਕਾਰੀ ਅਨੁਸਾਰ 28 ਅਕਤੂਬਰ ਨੂੰ ਤੜਕਸਾਰ ਕਰੀਬ 3:15 ਵਜੇ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਗੁਰਦੁਆਰਾ ਮੰਜੀ ਸਾਹਿਬ ਦੇ ਮੁੱਖ ਸੇਵਾਦਾਰ ਦੇ ਕਮਰੇ ਵੱਲ ਗੋਲੀਆਂ ਚਲਾਈਆਂ ਸਨ। ਇਸ ਮਾਮਲੇ ਦੀ ਜਾਂਚ ਕਰਦਿਆਂ ਪੁਲਿਸ ਨੇ ਬੀਤੇ ਦਿਨ ਰਾਜ ਰਾਜੂ ਨੂੰ ਗ੍ਰਿਫ਼ਤਾਰ ਕੀਤਾ ਸੀ। ਪਰਿਵਾਰਕ ਮੈਂਬਰਾਂ ਵਲੋਂ ਦੋਸ਼ ਲਾਇਆ ਗਿਆ ਹੈ ਕਿ ਪੁਲਿਸ ਹਿਰਾਸਤ ਦੌਰਾਨ ਉਸ ਨਾਲ ਤਸ਼ੱਦਦ ਕੀਤਾ ਗਿਆ, ਜਿਸ ਕਾਰਨ ਉਸ ਦੀ ਮੌਤ ਹੋਈ।

ਉਨ੍ਹਾਂ ਇਸ ਘਟਨਾ ਦੀ ਡੂੰਘਾਈ ਨਾਲ ਜਾਂਚ ਕਰਵਾਉਣ ਅਤੇ ਇਨਸਾਫ਼ ਦੇਣ ਦੀ ਮੰਗ ਕੀਤੀ ਹੈ। ਦੂਜੇ ਪਾਸੇ ਪੁਲਿਸ ਨੇ ਪਰਿਵਾਰ ਵਲੋਂ ਲਾਏ ਤਸ਼ੱਦਦ ਦੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਰਾਜ ਰਾਜੂ ਪਹਿਲਾਂ ਤੋਂ ਹੀ ਕਈ ਬਿਮਾਰੀਆਂ ਤੋਂ ਪੀੜਤ ਸੀ। ਦੇਰ ਰਾਤ ਉਸ ਦੀ ਸਿਹਤ ਅਚਾਨਕ ਵਿਗੜਨ ’ਤੇ ਉਸ ਨੂੰ ਲੁਧਿਆਣਾ ਦੇ ਇਕ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਮਾਮਲੇ ਨੂੰ ਲੈ ਕੇ ਤਣਾਅਪੂਰਨ ਸਥਿਤੀ ਬਣਨ ਦੇ ਮੱਦੇਨਜ਼ਰ ਪੁਲਿਸ ਵਲੋਂ ਮ੍ਰਿਤਕ ਦਾ ਪੋਸਟਮਾਰਟਮ ਮਾਣਯੋਗ ਜੱਜ ਦੀ ਨਿਗਰਾਨੀ ਹੇਠ ਕਰਵਾਇਆ ਗਿਆ। ਪੁਲਿਸ ਅਧਿਕਾਰੀ ਰਾਜਨ ਸ਼ਰਮਾ ਨੇ ਦੱਸਿਆ ਕਿ ਪਰਿਵਾਰ ਵਲੋਂ ਲਾਏ ਗਏ ਦੋਸ਼ਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਪੋਸਟਮਾਰਟਮ ਦੀ ਕਾਰਵਾਈ ਨਿਆਂਇਕ ਨਿਗਰਾਨੀ ਹੇਠ ਕਰਵਾਈ ਜਾ ਰਹੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਪੀੜਤ ਪਰਿਵਾਰ ਨੂੰ ਪੂਰਾ ਇਨਸਾਫ਼ ਦਿਵਾਇਆ ਜਾਵੇਗਾ।

ਪਿਛਲੀ ਖ਼ਬਰ ਇਸ ਮਹਿਲਾ ਡਾਕਟਰ ਨੇ ਰਚਿਆ ਇਤਿਹਾਸ: ਮਿਸਿਜ਼ ਯੂਨੀਵਰਸ 2026 ਵਿਚ ਬਣੇ 'ਥਰਡ ਰਨਰ-ਅੱਪ ਅਗਲੀ ਖ਼ਬਰ ਐਸ.ਡੀ.ਐਮ. ਹਰਦੀਪ ਸਿੰਘ ਵਲੋਂ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਕੀਤਾ ਜਾਗਰੂਕ