04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਸੰਸਦ ਮੈਂਬਰ ਅਮਨਪ੍ਰੀਤ ਸਿੰਘ ਗਿੱਲ ਨੇ ਕੈਨੇਡਾ ਦੀ ਸੰਸਦ ਵਿਚ ਸਿੱਖ ਨਸਲਕੁਸ਼ੀ ਦੇ ਪੀੜਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ

ਕੈਲਗਰੀ, 4 ਨਵੰਬਰ (ਜਸਜੀਤ ਸਿੰਘ ਧਾਮੀ)- ਕੈਲਗਰੀ ਸਕਾਈਵਿਊ ਤੋਂ ਕੰਜ਼ਰਵਟਿਵ ਪਾਰਟੀ ਦੇ ਸੰਸਦ ਮੈਂਬਰ ਅਮਨਪ੍ਰੀਤ ਸਿੰਘ ਗਿੱਲ ਨੇ ਕੈਨੇਡਾ ਦੀ ਸੰਸਦ ਵਿਚ ਨਵੰਬਰ 1984 ਦੇ ਸਿੱਖ ਨਸਲਕੁਸ਼ੀ ਦੇ ਪੀੜਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਸਾਲ ਵੀ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਸੰਬੰਧਿਤ ਕਈ ਕੈਨੇਡੀਅਨ ਆਗੂਆਂ ਨੇ ਬਿਆਨ ਜਾਰੀ ਕਰਕੇ ਪੀੜਤਾਂ ਨੂੰ ਯਾਦ ਕੀਤਾ ਹੈ

ਅਜੀਤ ਡੈਸਕ 04-11-2026

ਕੈਲਗਰੀ, 4 ਨਵੰਬਰ (ਜਸਜੀਤ ਸਿੰਘ ਧਾਮੀ)- ਕੈਲਗਰੀ ਸਕਾਈਵਿਊ ਤੋਂ ਕੰਜ਼ਰਵਟਿਵ ਪਾਰਟੀ ਦੇ ਸੰਸਦ ਮੈਂਬਰ ਅਮਨਪ੍ਰੀਤ ਸਿੰਘ ਗਿੱਲ ਨੇ ਕੈਨੇਡਾ ਦੀ ਸੰਸਦ ਵਿਚ ਨਵੰਬਰ 1984 ਦੇ ਸਿੱਖ ਨਸਲਕੁਸ਼ੀ ਦੇ ਪੀੜਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਸਾਲ ਵੀ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਸੰਬੰਧਿਤ ਕਈ ਕੈਨੇਡੀਅਨ ਆਗੂਆਂ ਨੇ ਬਿਆਨ ਜਾਰੀ ਕਰਕੇ ਪੀੜਤਾਂ ਨੂੰ ਯਾਦ ਕੀਤਾ ਹੈ ਅਤੇ ਭਾਰਤ ਵਿਚ ਸਿੱਖ ਭਾਈਚਾਰੇ ਵਿਰੁੱਧ ਵਰਤਾਏ ਸਰਕਾਰੀ ਸਰਪ੍ਰਸਤੀ ਵਾਲੇ ਕਤਲੇਆਮ ਦੀ ਨਿੰਦਾ ਕੀਤੀ ਹੈ। ਇਸ ਸਰਕਾਰੀ ਕਤਲੇਆਮ ਬਾਰੇ ਸਿੱਖ ਭਾਈਚਾਰੇ ਨਾਲ ਹਮਦਰਦੀ ਦਾ ਇਜ਼ਹਾਰ ਕਰਦਿਆਂ ਸ਼ਰਧਾਂਜਲੀ ਭੇਟ ਕੀਤੀ ਹੈ।

ਅਮਨਪ੍ਰੀਤ ਸਿੰਘ ਗਿੱਲ ਨੇ ਕਿਹਾ ਕਿ ਇਸ ਹਫ਼ਤੇ ਅਸੀਂ 1984 ਦੇ ਸਿੱਖ ਨਸਲਕੁਸ਼ੀ ਦੌਰਾਨ ਪੂਰੇ ਭਾਰਤ ਵਿਚ ਬੇਰਹਿਮੀ ਨਾਲ ਕਤਲ ਕੀਤੇ ਗਏ ਹਜ਼ਾਰਾਂ ਸਿੱਖਾਂ ਨੂੰ ਯਾਦ ਕਰਦੇ ਹਾਂ। ਉਨਾਂ ਕਿਹਾ ਕਿ ਅਸੀਂ ਉਨ੍ਹਾਂ ਮਰਦਾਂ, ਔਰਤਾਂ ਅਤੇ ਬੱਚਿਆਂ ਨੂੰ ਸ਼ਰਧਾਂਜਲੀ ਭੇਟ ਕਰਦੇ ਹਾਂ ਜਿਨ੍ਹਾਂ ਦੀਆਂ ਜਾਨਾਂ ਲਈਆਂ ਗਈਆਂ ਸਨ, ਅਤੇ ਅਸੀਂ ਉਨ੍ਹਾਂ ਬਚੇ ਹੋਏ ਲੋਕਾਂ ਤੇ ਪਰਿਵਾਰਾਂ ਦੇ ਨਾਲ ਖੜ੍ਹੇ ਹਾਂ ਜੋ ਅਜੇ ਵੀ ਇਨਸਾਫ਼ ਦੀ ਭਾਲ ਕਰ ਰਹੇ ਹਨ।ਉਸ ਸਮੇਂ ਜੋ ਦੁਖਾਂਤ ਵਾਪਰਿਆ ਅਸੀਂ ਕਦੇ ਨਹੀਂ ਭੁੱਲਾਂਗੇ।

ਪਿਛਲੀ ਖ਼ਬਰ ਅੱਜ ਦੁਪਹਿਰ ਅਹਿਮ ਪ੍ਰੈਸ ਕਾਨਫ਼ਰੰਸ ਕਰਨਗੇ ਮੁੱਖ ਮੰਤਰੀ ਮਾਨ ਅਗਲੀ ਖ਼ਬਰ ⭐️ਮਾਣਕ ਮੋਤੀ ⭐️