04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਗ੍ਰਿਜ਼ਲੀ ਰਿੱਛ ਦੇ ਸ਼ੱਕੀ ਹਮਲੇ ’ਚ ਮਾਂ-ਧੀ ਦੀ ਦਰਦਨਾਕ ਮੌਤ, ਬ੍ਰਿਟਿਸ਼ ਕੋਲੰਬੀਆ ’ਚ ਦਹਿਸ਼ਤ ਦਾ ਮਾਹੌਲ

ਵੈਨਕੂਵਰ, 4 ਨਵੰਬਰ (ਮਲਕੀਤ ਸਿੰਘ)-ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਵਿਚ ਇਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਬੈਲਾ ਕੂਲਾ ਦੇ ਜੰਗਲੀ ਇਲਾਕੇ ਨੇੜੇ ਗ੍ਰਿਜ਼ਲੀ ਰਿੱਛ ਦੇ ਸ਼ੱਕੀ ਹਮਲੇ ਵਿਚ ਮਾਂ ਅਤੇ ਧੀ ਦੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਇਲਾਕੇ ਦੇ ਲੋਕਾਂ ਵਿਚ ਡਰ ਅਤੇ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ...

ਅਜੀਤ ਡੈਸਕ 04-11-2026
ਵੈਨਕੂਵਰ, 4 ਨਵੰਬਰ (ਮਲਕੀਤ ਸਿੰਘ)-ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਵਿਚ ਇਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਬੈਲਾ ਕੂਲਾ ਦੇ ਜੰਗਲੀ ਇਲਾਕੇ ਨੇੜੇ ਗ੍ਰਿਜ਼ਲੀ ਰਿੱਛ ਦੇ ਸ਼ੱਕੀ ਹਮਲੇ ਵਿਚ ਮਾਂ ਅਤੇ ਧੀ ਦੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਇਲਾਕੇ ਦੇ ਲੋਕਾਂ ਵਿਚ ਡਰ ਅਤੇ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।

ਪਰਿਵਾਰਕ ਮੈਂਬਰਾਂ ਅਨੁਸਾਰ ਮ੍ਰਿਤਕਾਂ ਦੀ ਪਛਾਣ 48 ਸਾਲਾ ਜੈਨੀਫਰ ਬਾਲਕਾਰਸ ਅਤੇ ਉਸ ਦੀ ਧੀ ਸੇਲਾਹ ਵਜੋਂ ਹੋਈ ਹੈ। ਮੁੱਢਲੀ ਜਾਣਕਾਰੀ ਮੁਤਾਬਕ ਦੋਵਾਂ ਦੀ ਮੌਤ ਗ੍ਰਿਜ਼ਲੀ ਰਿੱਛ ਦੇ ਹਮਲੇ ਕਾਰਨ ਹੋਣ ਦਾ ਖਦਸ਼ਾ ਹੈ, ਹਾਲਾਂਕਿ ਘਟਨਾ ਦੇ ਅਸਲ ਕਾਰਨਾਂ ਦੀ ਅਧਿਕਾਰਤ ਪੁਸ਼ਟੀ ਹੋਣੀ ਅਜੇ ਬਾਕੀ ਹੈ।

ਬ੍ਰਿਟਿਸ਼ ਕੋਲੰਬੀਆ ਦੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਅਧਿਕਾਰੀਆਂ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਲਾਕੇ ਵਿਚ ਸੰਭਾਵਿਤ ਹਮਲਾਵਰ ਰਿੱਛ ਨੂੰ ਫੜਨ ਲਈ ਪਿੰਜਰੇ ਵੀ ਲਗਾਏ ਗਏ ਹਨ। ਅਧਿਕਾਰੀ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਨ ਕਿ ਮਾਂ-ਧੀ ਦੀ ਮੌਤ ਪਿੱਛੇ ਕਿਹੜਾ ਜੰਗਲੀ ਜਾਨਵਰ ਜ਼ਿੰਮੇਵਾਰ ਹੈ।

ਜ਼ਿਕਰਯੋਗ ਹੈ ਕਿ ਬੈਲਾ ਕੂਲਾ ਅਤੇ ਇਸ ਦੇ ਆਲੇ-ਦੁਆਲੇ ਦੇ ਜੰਗਲੀ ਖੇਤਰਾਂ ਵਿਚ ਗ੍ਰਿਜ਼ਲੀ ਰਿੱਛਾਂ ਦੀ ਕਾਫ਼ੀ ਮੌਜੂਦਗੀ ਹੈ, ਜਿਸ ਕਾਰਨ ਮਨੁੱਖਾਂ ਅਤੇ ਜੰਗਲੀ ਜਾਨਵਰਾਂ ਵਿਚਕਾਰ ਟਕਰਾਅ ਦਾ ਖ਼ਤਰਾ ਬਣਿਆ ਰਹਿੰਦਾ ਹੈ। ਜੰਗਲੀ ਜੀਵ ਅਧਿਕਾਰੀਆਂ ਨੇ ਸਥਾਨਕ ਲੋਕਾਂ ਨੂੰ ਜੰਗਲੀ ਰਸਤਿਆਂ ’ਤੇ ਆਉਣ-ਜਾਣ ਸਮੇਂ ਵਿਸ਼ੇਸ਼ ਸਾਵਧਾਨੀ ਵਰਤਣ ਅਤੇ ਚੌਕਸ ਰਹਿਣ ਦੀ ਅਪੀਲ ਕੀਤੀ ਹੈ। ਫਿਲਹਾਲ ਅਧਿਕਾਰੀਆਂ ਵਲੋਂ ਜਾਂਚ ਜਾਰੀ ਹੈ ਅਤੇ ਘਟਨਾ ਸਬੰਧੀ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।

 
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ: ਪੀ.ਏ.ਸੀ. ਮੈਂਬਰ ਸੁਖਦੇਵ ਸਿੰਘ ਨਾਨਕਪੁਰ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਲ ਅਗਲੀ ਖ਼ਬਰ ਥਾਣਾ ਲੋਪੋਕੇ ਪੁਲਿਸ ਅਤੇ ਬੀ.ਐਸ.ਐਫ ਨੂੰ ਮਿਲੀ ਸਫਲਤਾ, 65 ਕਰੋੜ ਰੁਪਏ ਦੀ ਹੈਰੋਇਨ ਅਤੇ ਪਿਸਟਲ ਸਮੇਤ ਇਕ ਗ੍ਰਿਫ਼ਤਾਰ