04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਮੁੱਖ ਚੋਣ ਕਮਿਸ਼ਨਰ ਖ਼ਿਲਾਫ਼ ਰਿਸ਼ਵਤਖ਼ੋਰੀ ਦੇ ਦੋਸ਼ਾਂ ਦੀ ਵਿਜੀਲੈਂਸ ਜਾਂਚ ਦੇ ਹੁਕਮ

ਤਿਰੂਵਨੰਤਪੁਰਮ, 4 ਨਵੰਬਰ (ਪੀ.ਟੀ.ਆਈ)-ਕੇਰਲ ਦੇ ਗ੍ਰਹਿ ਮੰਤਰੀ ਰਮੇਸ਼ ਚੇਨੀਥਲਾ ਨੇ ਸੂਬੇ ਦੇ ਵਿਜੀਲੈਂਸ ਅਤੇ ਭ੍ਰਿਸ਼ਟਾਚਾਰ ਰੋਕੂ ਬਿਊਰੋ ਨੂੰ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵਿਰੁੱਧ ਲੱਗੇ ਦੋ ਕਰੋੜ ਰੁਪਏ ਦੀ ਰਿਸ਼ਵਤਖ਼ੋਰੀ ਦੇ ਤਾਜ਼ਾ ਦੋਸ਼ਾਂ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਹ ਮਾਮਲਾ ਕਰੀਬ ਦੋ ਦਹਾਕੇ ਪੁਰਾਣਾ ਹੈ, ਜਦੋਂ ਗਿਆਨੇਸ਼ ਕੁਮਾਰ ਕੇਰਲ ’ਚ ਲੋਕ ਨਿਰਮਾਣ ਵਿਭਾਗ ਦੇ ਸਕੱਤਰ ਵਜੋਂ ...

ਅਜੀਤ ਡੈਸਕ 04-11-2026

ਤਿਰੂਵਨੰਤਪੁਰਮ, 4 ਨਵੰਬਰ (ਪੀ.ਟੀ.ਆਈ)-ਕੇਰਲ ਦੇ ਗ੍ਰਹਿ ਮੰਤਰੀ ਰਮੇਸ਼ ਚੇਨੀਥਲਾ ਨੇ ਸੂਬੇ ਦੇ ਵਿਜੀਲੈਂਸ ਅਤੇ ਭ੍ਰਿਸ਼ਟਾਚਾਰ ਰੋਕੂ ਬਿਊਰੋ ਨੂੰ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵਿਰੁੱਧ ਲੱਗੇ ਦੋ ਕਰੋੜ ਰੁਪਏ ਦੀ ਰਿਸ਼ਵਤਖ਼ੋਰੀ ਦੇ ਤਾਜ਼ਾ ਦੋਸ਼ਾਂ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਹ ਮਾਮਲਾ ਕਰੀਬ ਦੋ ਦਹਾਕੇ ਪੁਰਾਣਾ ਹੈ, ਜਦੋਂ ਗਿਆਨੇਸ਼ ਕੁਮਾਰ ਕੇਰਲ ’ਚ ਲੋਕ ਨਿਰਮਾਣ ਵਿਭਾਗ ਦੇ ਸਕੱਤਰ ਵਜੋਂ ਤਾਇਨਾਤ ਸਨ ਅਤੇ ਉਨ੍ਹਾਂ ’ਤੇ ‘ਕੇਰਲ ਸਟੇਟ ਟਰਾਂਸਪੋਰਟ ਪ੍ਰਾਜੈਕਟ’ ਅਧੀਨ ਸੜਕ ਨਿਰਮਾਣ ਦੇ ਬਿੱਲ ਜਾਰੀ ਕਰਨ ਬਦਲੇ ਰਿਸ਼ਵਤ ਮੰਗਣ ਦਾ ਦੋਸ਼ ਲੱਗਾ।

ਇਹ ਘਟਨਾਕ੍ਰਮ ਅਜਿਹੇ ਸਮੇਂ ਸਾਹਮਣੇ ਆਇਆ ਹੈ ਜਦੋਂ ਕਾਂਗਰਸ ਤੇ ਹੋਰ ਵਿਰੋਧੀ ਪਾਰਟੀਆਂ ਵਲੋਂ ਦੇਸ਼ ਭਰ ’ਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਨੂੰ ਲੈ ਕੇ ਚੋਣ ਕਮਿਸ਼ਨ ਵਿਰੁੱਧ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਵਿਜੀਲੈਂਸ ਦੇ ਡਾਇਰੈਕਟਰ ਕੋਲ ਦਾਇਰ ਸ਼ਿਕਾਇਤ ’ਚ ਕੋਲਮ ਜ਼ਿਲ੍ਹੇ ਦੇ ਚਦਯਾਮੰਗਲਮ ਵਸਨੀਕ ਠੇਕੇਦਾਰ ਸਾਜਨ ਨੇ ਦੋਸ਼ ਲਾਇਆ ਹੈ ਕਿ ਗਿਆਨੇਸ਼ ਕੁਮਾਰ ਨੇ ਕੇ.ਐੱਸ.ਟੀ.ਪੀ. ਅਧੀਨ ਮੁਕੰਮਲ ਹੋਏ ਕੰਮਾਂ ਦੇ ਭੁਗਤਾਨ ਜਾਰੀ ਕਰਨ ਲਈ ਦੋ ਕਰੋੜ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਅਨੁਸਾਰ ਇੰਜੀਨੀਅਰਾਂ ਵਲੋਂ ਪਾਸ ਕੀਤੇ ਗਏ ਕਰੀਬ 17 ਕਰੋੜ ਰੁਪਏ ਦੇ ਬਿੱਲਾਂ ਦੇ ਚੈੱਕ ਜਾਣਬੁੱਝ ਕੇ ਰੋਕ ਲਏ ਗਏ ਸਨ।

ਪਿਛਲੀ ਖ਼ਬਰ ਭਾਰਤ ਦੀਆਂ ਮੁੱਖ ਵੀਜ਼ਾ ਸ਼੍ਰੇਣੀਆਂ 13 ਤੋਂ ਘਟ ਕੇ 9 ਹੋਣਗੀਆਂ ਅਗਲੀ ਖ਼ਬਰ ਨਤੀਜੇ ਸਵੀਕਾਰ ਕਰਨ ਲਈ ਤਿਆਰ ਹਾਂ-ਟਰੰਪ