05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਸੋਸ਼ਲ ਮੀਡੀਆ ’ਤੇ ਉੱਠੀ ਲੋਕਾਂ ਦੀ ਆਵਾਜ਼ ’ਤੇ ਵਿਧਾਇਕ ਧਾਲੀਵਾਲ ਨੇ ਬਣਵਾਈ ਬੂੜੇਵਾਲੀ ਦੀ ਸੜਕ

ਅਜਨਾਲਾ, 5 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸੋਸ਼ਲ ਮੀਡੀਆ ਰਾਹੀਂ ਪਿੰਡ ਵਾਸੀਆਂ ਵਲੋਂ ਰੱਖੀ ਗਈ ਮੰਗ ਨੂੰ ਪੂਰਾ ਕਰਦਿਆਂ ਹਲਕਾ ਅਜਨਾਲਾ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ਪਿੰਡ ਬੂੜੇਵਾਲੀ ਨੂੰ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ ...

ਅਜੀਤ ਡੈਸਕ 05-11-2026
10 ਲੱਖ ਰੁਪਏ ਦੀ ਲਾਗਤ ਨਾਲ ਸੜਕ ਦਾ ਨਿਰਮਾਣ ਮੁਕੰਮਲ, ਕਿਹਾ- ਸੋਸ਼ਲ ਮੀਡੀਆ ਜਨਤਾ ਤੇ ਨੁਮਾਇੰਦਿਆਂ ਵਿਚਕਾਰ ਸੰਪਰਕ ਦਾ ਮਜ਼ਬੂਤ ਸਾਧਨ

ਅਜਨਾਲਾ, 5 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸੋਸ਼ਲ ਮੀਡੀਆ ਰਾਹੀਂ ਪਿੰਡ ਵਾਸੀਆਂ ਵਲੋਂ ਰੱਖੀ ਗਈ ਮੰਗ ਨੂੰ ਪੂਰਾ ਕਰਦਿਆਂ ਹਲਕਾ ਅਜਨਾਲਾ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ਪਿੰਡ ਬੂੜੇਵਾਲੀ ਨੂੰ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ ਮੁਕੰਮਲ ਕਰਵਾ ਦਿੱਤਾ ਹੈ। ਇਸ ਸੜਕ ਦੇ ਨਿਰਮਾਣ ’ਤੇ ਕਰੀਬ 10 ਲੱਖ ਰੁਪਏ ਖਰਚ ਕੀਤੇ ਗਏ ਹਨ।

ਸੜਕ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲੈਣ ਮੌਕੇ ਵਿਧਾਇਕ ਧਾਲੀਵਾਲ ਨੇ ਦੱਸਿਆ ਕਿ ਅਜਨਾਲਾ-ਜਗਦੇਵ ਖੁਰਦ ਰੋਡ ਤੋਂ ਪਿੰਡ ਬੂੜੇਵਾਲੀ ਨੂੰ ਜਾਂਦੀ ਸੜਕ ਲੰਬੇ ਸਮੇਂ ਤੋਂ ਖਸਤਾ ਹਾਲਤ ਵਿਚ ਸੀ। ਇਸ ਕਾਰਨ ਪਿੰਡ ਵਾਸੀਆਂ ਅਤੇ ਰਾਹਗੀਰਾਂ ਨੂੰ ਆਵਾਜਾਈ ਦੌਰਾਨ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ।

ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਨੇ ਸੋਸ਼ਲ ਮੀਡੀਆ ਰਾਹੀਂ ਇਸ ਸਮੱਸਿਆ ਨੂੰ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਸੀ। ਲੋਕਾਂ ਦੀ ਮੰਗ ਨੂੰ ਗੰਭੀਰਤਾ ਨਾਲ ਲੈਂਦਿਆਂ ਕਰੀਬ 10 ਲੱਖ ਰੁਪਏ ਦੀ ਲਾਗਤ ਨਾਲ ਸੜਕ ਦਾ ਨਿਰਮਾਣ ਕਰਵਾ ਕੇ ਸਮੱਸਿਆ ਦਾ ਹੱਲ ਕੀਤਾ ਗਿਆ ਹੈ।

ਵਿਧਾਇਕ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਵਿਕਾਸ ਲਈ ਲੋੜੀਂਦੇ ਫੰਡ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਜਨਤਾ ਅਤੇ ਉਨ੍ਹਾਂ ਦੇ ਚੁਣੇ ਹੋਏ ਨੁਮਾਇੰਦਿਆਂ ਵਿਚਕਾਰ ਸੰਪਰਕ ਦਾ ਇਕ ਪ੍ਰਭਾਵਸ਼ਾਲੀ ਮਾਧਿਅਮ ਬਣ ਗਿਆ ਹੈ, ਜਿਸ ਰਾਹੀਂ ਲੋਕ ਆਪਣੀਆਂ ਸਮੱਸਿਆਵਾਂ ਸਿੱਧੇ ਤੌਰ ’ਤੇ ਸਾਹਮਣੇ ਰੱਖ ਸਕਦੇ ਹਨ।

ਅੰਤ ਵਿਚ ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪਿੰਡਾਂ ਦੇ ਵਿਕਾਸ ਕਾਰਜਾਂ ਵਿਚ ਸਹਿਯੋਗ ਦੇਣ ਅਤੇ ਆਪਣੇ ਇਲਾਕੇ ਦੀਆਂ ਸਮੱਸਿਆਵਾਂ ਬਾਰੇ ਉਨ੍ਹਾਂ ਨੂੰ ਜਾਣੂ ਕਰਵਾਉਣ ਤਾਂ ਜੋ ਸਮੇਂ ਸਿਰ ਉਨ੍ਹਾਂ ਦਾ ਹੱਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਲੋੜਾਂ ਅਤੇ ਮੰਗਾਂ ਅਨੁਸਾਰ ਵਿਕਾਸ ਕਾਰਜ ਕਰਵਾਉਣਾ ਉਨ੍ਹਾਂ ਦੀ ਪਹਿਲ ਹੈ। 

ਪਿਛਲੀ ਖ਼ਬਰ ਨਾਭਾ ਜੇਲ੍ਹ ’ਚੋਂ ਰਿਹਾਅ ਹੋ ਕੇ ਲੱਖਾ ਸਿਧਾਣਾ ਤੇ ਮੋਹਨਜੀਤ ਸਿੰਘ ਸ਼ੇਰੋਂ ਮਾਨਸਾ ਧਰਨੇ ’ਚ ਪਹੁੰਚੇ ਅਗਲੀ ਖ਼ਬਰ ਸਮੂਹ ਖਾਲਸਾ ਪੰਥ ਤੇ ਸੰਗਤਾਂ ਖਾਲਸਾਈ ਜੋਸ਼ ਨਾਲ ਮਨਾਉਣ ਬੰਦੀ ਛੋੜ ਦਿਵਸ : ਪ੍ਰੋ. ਬਡੂੰਗਰ