ਮਾਨਸਾ, 5 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ)-ਲੱਖਾ ਸਿਧਾਣਾ ਨੇ ਮਾਨਸਾ ਵਿਖੇ ਚੱਲ ਰਹੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੁਲਿਸ ਵਲੋਂ ਉਨ੍ਹਾਂ ਨੂੰ ਕਾਫ਼ੀ ਜ਼ਲੀਲ ਕੀਤਾ ਗਿਆ, ਪਰ ਲੋਕਾਂ ਦੇ ਮਿਲੇ ਸਹਿਯੋਗ ਕਾਰਨ ਉਨ੍ਹਾਂ ਨੇ ਇਨ੍ਹਾਂ ਮੁਸ਼ਕਲਾਂ ਦੀ ਕੋਈ ਪਰਵਾਹ ਨਹੀਂ ਕੀਤੀ।
ਉਨ੍ਹਾਂ ਕਿਹਾ ਕਿ ਪੰਜਾਬ ਦੀ ਬਿਹਤਰੀ ਅਤੇ ਭਵਿੱਖ ਲਈ ਜੇਕਰ ਕੋਈ ਵੀ ਕੁਰਬਾਨੀ ਦੇਣੀ ਪਈ ਤਾਂ ਉਹ ਇਸ ਤੋਂ ਕਦੇ ਪਿੱਛੇ ਨਹੀਂ ਹਟਣਗੇ। ਪੰਜਾਬ ਦੀ ਜਵਾਨੀ ਅਤੇ ਆਉਣ ਵਾਲੀਆਂ ਨਸਲਾਂ ਨੂੰ ਬਚਾਉਣ ਲਈ ਉਨ੍ਹਾਂ ਦਾ ਸੰਘਰਸ਼ ਲਗਾਤਾਰ ਜਾਰੀ ਰਹੇਗਾ।
ਇਸ ਮੌਕੇ ਲੱਖਾ ਸਿਧਾਣਾ ਨੇ ਧਰਨੇ ਨੂੰ ਸਫ਼ਲ ਬਣਾਉਣ ਅਤੇ ਜਿੱਤ ਤੱਕ ਪਹੁੰਚਾਉਣ ਲਈ ਸਮੂਹ ਜਥੇਬੰਦੀਆਂ, ਐਕਸ਼ਨ ਕਮੇਟੀ ਅਤੇ ਪਰਿਵਾਰ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਉਨ੍ਹਾਂ ਲੋਕਾਂ ਵੱਲੋਂ ਦਿੱਤੇ ਗਏ ਸਹਿਯੋਗ ਅਤੇ ਹੌਸਲੇ ਦੀ ਵੀ ਸ਼ਲਾਘਾ ਕੀਤੀ।