07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਮਾਨ ਸਰਕਾਰ ਵਲੋਂ ਕੰਪਿਊਟਰ ਅਧਿਆਪਕਾਂ ਨੂੰ ਵੱਡਾ ਤੋਹਫ਼ਾ

ਚੰਡੀਗੜ੍ਹ, 7 ਨਵੰਬਰ- ਦੀਵਾਲੀ ਮੌਕੇ ਪੰਜਾਬ ਸਰਕਾਰ ਵਲੋਂ ਕੰਪਿਊਟਰ ਅਧਿਆਪਕਾਂ ਨੂੰ ਵੱਡਾ ਤੋਹਫ਼ਾ ਦਿੱਤਾ ਗਿਆ ਹੈ। ਮੁੱਖ ਮੰਤਰੀ ਮਾਨ ਨੇ ਟਵੀਟ ਕਰ ਕਿਹਾ ਕਿ ਸਾਡੀ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ (PICTES) ਦੇ ਮਹਿੰਗਾਈ ਭੱਤੇ (DA) ਵਿਚ 40% ਦਾ ਇਤਿਹਾਸਕ ਵਾਧਾ ਕੀਤਾ ਹੈ,

ਅਜੀਤ ਡੈਸਕ 07-11-2026

ਚੰਡੀਗੜ੍ਹ, 7 ਨਵੰਬਰ-  ਦੀਵਾਲੀ ਮੌਕੇ ਪੰਜਾਬ ਸਰਕਾਰ ਵਲੋਂ ਕੰਪਿਊਟਰ ਅਧਿਆਪਕਾਂ ਨੂੰ ਵੱਡਾ ਤੋਹਫ਼ਾ ਦਿੱਤਾ ਗਿਆ ਹੈ। ਮੁੱਖ ਮੰਤਰੀ ਮਾਨ ਨੇ ਟਵੀਟ ਕਰ ਕਿਹਾ ਕਿ ਸਾਡੀ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ (PICTES) ਦੇ ਮਹਿੰਗਾਈ ਭੱਤੇ (DA) ਵਿਚ 40% ਦਾ ਇਤਿਹਾਸਕ ਵਾਧਾ ਕੀਤਾ ਹੈ, ਜੋ ਹੁਣ 181% ਤੋਂ ਵੱਧ ਕੇ 221% ਹੋ ਗਿਆ ਹੈ... ਇਸ ਦੇ ਨਾਲ ਹੀ ਸਮੱਗਰਾ ਸਿੱਖਿਆ ਅਧੀਨ ਕੰਮ ਕਰਦੇ 1,007 ਨਾਨ-ਟੀਚਿੰਗ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਜਿੱਥੇ ਥੋੜ੍ਹਾ ਸਮਾਂ ਪਹਿਲਾਂ ਪੱਕਾ (Regular) ਕਰ ਦਿੱਤਾ ਗਿਆ ਸੀ, ਉੱਥੇ ਹੁਣ ਉਨ੍ਹਾਂ ਦੀ ਤਨਖ਼ਾਹ ਸੰਬੰਧੀ  ਲਾਭ ਦੇਣ ਦਾ ਫੈਸਲਾ ਕੀਤਾ ਗਿਆ ਹੈ...। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅਸੀਂ ਆਪਣੇ ਮੁਲਾਜ਼ਮਾਂ ਦੀ ਭਲਾਈ ਅਤੇ ਸੁਰੱਖਿਅਤ ਭਵਿੱਖ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ... ਸਭ ਨੂੰ ਦੀਵਾਲੀ ਦੀਆਂ ਬਹੁਤ-ਬਹੁਤ ਮੁਬਾਰਕਾਂ...
ਇਨਕਲਾਬ ਜ਼ਿੰਦਾਬਾਦ!

ਪਿਛਲੀ ਖ਼ਬਰ ਪੈਦਲ ਚੌਂਕੀ ਸਾਹਿਬ ਗਵਾਲੀਅਰ ਤੋਂ ਸ੍ਰੀ ਹਰਿਮੰਦਰ ਸਾਹਿਬ ਪੁੱਜੀ ਅਗਲੀ ਖ਼ਬਰ ਉਤਰ ਪ੍ਰਦੇਸ਼: ਲੈਂਟਰ ਡਿੱਗਣ ਕਾਰਨ ਵਾਪਰਿਆ ਹਾਦਸਾ