07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਸੁਖਬੀਰ ਸਿੰਘ ਬਾਦਲ 13 ਨਵੰਬਰ ਨੂੰ ਬੇਗੋਵਾਲ ਵਿਖੇ ਬੀਬੀ ਜਗੀਰ ਕੌਰ ਦੇ ਗ੍ਰਹਿ ਵਿਖੇ ਪੁੱਜਣਗੇ

ਬੇਗੋਵਾਲ, (ਕਪੂਰਥਲਾ), 7 ਨਵੰਬਰ (ਸੁਖਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 13 ਨਵੰਬਰ ਨੂੰ ਬੇਗੋਵਾਲ ਵਿਖੇ ਸਾਬਕਾ ਮੰਤਰੀ ਬੀਬੀ ਜਗੀਰ ਕੌਰ ਦੇ ਨਿਵਾਸ ਅਸਥਾਨ 'ਤੇ ਪਹੁੰਚਣਗੇ। ਜ਼ਿਕਰਯੋਗ ਹੈ ਕਿ ਬੀਬੀ ਜਗੀਰ ਕੌਰ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਹੋਏ ਸਨ, ਪਰ ਬਾਅਦ ਵਿਚ ਉਨ੍ਹਾਂ ਨੇ ਪਾਰਟੀ ਤੋਂ ਵੱਖ ਹੋ ਕੇ ਪੁਨਰ ਸੁਰਜੀਤ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਮੂਲੀਅਤ ਕਰ ਲਈ ਸੀ।

ਅਜੀਤ ਡੈਸਕ 07-11-2026

ਬੇਗੋਵਾਲ, (ਕਪੂਰਥਲਾ), 7 ਨਵੰਬਰ (ਸੁਖਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 13 ਨਵੰਬਰ ਨੂੰ ਬੇਗੋਵਾਲ ਵਿਖੇ ਸਾਬਕਾ ਮੰਤਰੀ ਬੀਬੀ ਜਗੀਰ ਕੌਰ ਦੇ ਨਿਵਾਸ ਅਸਥਾਨ 'ਤੇ ਪਹੁੰਚਣਗੇ। 

ਜ਼ਿਕਰਯੋਗ ਹੈ ਕਿ ਬੀਬੀ ਜਗੀਰ ਕੌਰ ਵੱਲੋਂ ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋ ਕੇ ਪੁਨਰ ਸੁਰਜੀਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕਰਨ ਤੋਂ ਬਾਅਦ ਹੁਣ ਸੁਖਬੀਰ ਸਿੰਘ ਬਾਦਲ ਦਾ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚਣ ਦਾ ਪ੍ਰੋਗਰਾਮ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ। ਇਸ ਮੁਲਾਕਾਤ ਨੂੰ ਲੈ ਕੇ ਇਲਾਕੇ ਦੇ ਸਿਆਸੀ ਹਲਕਿਆਂ ਵਿਚ ਕਈ ਤਰ੍ਹਾਂ ਦੀਆਂ ਚਰਚਾਵਾਂ ਸ਼ੁਰੂ ਹੋ ਗਈਆਂ ਹਨ। 13 ਨਵੰਬਰ ਨੂੰ ਹੋਣ ਵਾਲੀ ਇਸ ਮੁਲਾਕਾਤ ਦੌਰਾਨ ਦੋਵਾਂ ਆਗੂਆਂ ਵਿਚਕਾਰ ਕਿਹੜੇ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਹੁੰਦਾ ਹੈ, ਇਸ 'ਤੇ ਸਾਰਿਆਂ ਦੀ ਨਜ਼ਰ ਰਹੇਗੀ।

ਪਿਛਲੀ ਖ਼ਬਰ ਪਰਵਿੰਦਰ ਝੋਟਾ ਦਾ ਹੋਇਆ ਪੋਸਟਮਾਰਟਮ ਅਗਲੀ ਖ਼ਬਰ ਪੈਦਲ ਚੌਂਕੀ ਸਾਹਿਬ ਗਵਾਲੀਅਰ ਤੋਂ ਸ੍ਰੀ ਹਰਿਮੰਦਰ ਸਾਹਿਬ ਪੁੱਜੀ