08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-11-2026

ਯੂ.ਪੀ. : ਸੜਕ ਹਾਦਸੇ ਵਿਚ ਜ਼ਿੰਦਾ ਸੜੇ 6 ਲੋਕ

ਲਖਨਊ, 9 ਨਵੰਬਰ- ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਜ਼ਿਲ੍ਹੇ ਵਿਚ ਇਕ ਵੱਡਾ ਸੜਕ ਹਾਦਸਾ ਵਾਪਰਿਆ। ਹਾਦਸੇ ਵਿਚ ਛੇ ਲੋਕਾਂ ਦੀ ਮੌਤ ਹੋ ਗਈ। ਪੁਲਿਸ ਮੌਕੇ 'ਤੇ ਪਹੁੰਚੀ ਤੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ।

ਅਜੀਤ ਡੈਸਕ 09-11-2026

ਲਖਨਊ, 9 ਨਵੰਬਰ- ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਜ਼ਿਲ੍ਹੇ ਵਿਚ ਇਕ ਵੱਡਾ ਸੜਕ ਹਾਦਸਾ ਵਾਪਰਿਆ। ਹਾਦਸੇ ਵਿਚ ਛੇ ਲੋਕਾਂ ਦੀ ਮੌਤ ਹੋ ਗਈ। ਪੁਲਿਸ ਮੌਕੇ 'ਤੇ ਪਹੁੰਚੀ ਤੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਜਾਣਕਾਰੀ ਅਨੁਸਾਰ ਮੁਜ਼ੱਫਰਨਗਰ ਵਿਚ ਇਕ ਕਾਰ ਡਿਵਾਈਡਰ ਨਾਲ ਟਕਰਾਉਣ ਤੋਂ ਬਾਅਦ ਪਲਟ ਗਈ। ਜਿਵੇਂ ਹੀ ਕਾਰ ਪਲਟੀ, ਉਸ ਵਿਚ ਅੱਗ ਲੱਗ ਗਈ। ਕਾਰ ਵਿਚ ਸਵਾਰ ਛੇ ਲੋਕ ਅੱਗ ਵਿਚ ਜ਼ਿੰਦਾ ਸੜ ਗਏ।

ਇਹ ਹਾਦਸਾ ਸਵੇਰੇ 5 ਵਜੇ ਵਾਪਰਿਆ। ਰਾਹਗੀਰਾਂ ਨੇ ਕਾਰ ਨੂੰ ਅੱਗ ਲੱਗੀ ਹੋਈ ਦੇਖੀ ਅਤੇ ਪੁਲਿਸ ਨੂੰ ਸੂਚਿਤ ਕੀਤਾ। ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ ਹੈ। ਕਾਰ ਦੀ ਨੰਬਰ ਪਲੇਟ ਦੇ ਆਧਾਰ 'ਤੇ ਪੁਲਿਸ ਨੇ ਪਰਿਵਾਰ ਦੀ ਪਛਾਣ ਹਰਿਆਣਾ ਦੇ ਹਿਸਾਰ ਤੋਂ ਹੋਣ ਦੇ ਤੌਰ 'ਤੇ ਕੀਤੀ ਹੈ। ਪਰਿਵਾਰ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕਾਰ ਵਿਚ ਸਵਾਰ ਪਰਿਵਾਰ ਸਵੇਰੇ ਹਰਿਦੁਆਰ ਵੱਲ ਜਾ ਰਿਹਾ ਸੀ।

ਪਿਛਲੀ ਖ਼ਬਰ ਮੱਧ ਪ੍ਰਦੇਸ਼ - ਪਲਾਸਟਿਕ ਦਾ ਸਮਾਨ ਵੇਚਣ ਵਾਲੀ ਦੁਕਾਨ 'ਤੇ ਅੱਗ ਲੱਗਣ ਕਾਰਨ 6 ਮੌਤਾਂ ਅਗਲੀ ਖ਼ਬਰ ਦਿੱਲੀ, - ਹਵਾ ਗੁਣਵੱਤਾ ਬਹੁਤ ਖਰਾਬ' ਸ਼੍ਰੇਣੀ ਵਿਚ