ਚੰਡੀਗੜ੍ਹ, 9 ਨਵੰਬਰ- ਦਾਦੀ ਦੇ ਦਿਹਾਂਤ ’ਤੇ ਅੰਮ੍ਰਿਤਪਾਲ ਸਿੰਘ ਲਈ ਪੈਰੋਲ ਦੀ ਮੰਗ ਕੀਤੀ ਗਈ ਹੈ। ਅੰਮ੍ਰਿਤਪਾਲ ਸਿੰਘ ਲਈ ਅੰਤਿਮ ਵਿਦਾਈ ਲਈ ਪਰਿਵਾਰ ਨਾਲ ਰਹਿਣ ਦੀ ਅਪੀਲ ਕੀਤੀ ਗਈ।
ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਪੈਰੋਲ ਦੀ ਡਿਮਾਂਡ ਕੀਤੀ ਗਈ ਹੈ। ਦਾਦੀ ਦੇ ਅੰਤਿਮ ਸਸਕਾਰ 'ਚ ਸ਼ਾਮਲ ਹੋਣ ਲਈ ਪੈਰੋਲ ਮੰਗੀ ਗਈ ਹੈ। ਅੰਮ੍ਰਿਤਪਾਲ ਦੀ ਦਾਦੀ ਚਰਨ ਕੌਰ ਦਾ ਦੇਹਾਂਤ ਹੋਇਆ ਹੈ। ਕੁਝ ਦਿਨ ਪਹਿਲਾਂ ਹੀ ਅੰਮ੍ਰਿਤਪਾਲ ਨੇ ਦਾਦੀ ਨਾਲ ਗੱਲ ਕੀਤੀ ਸੀ। ਡਿਬਰੂਗੜ੍ਹ ਜੇਲ੍ਹ ਤੋਂ ਵੀਡੀਓ ਕਾਲ ਰਾਹੀਂ ਗੱਲਬਾਤ ਹੋਈ ਸੀ।