ਡੇਰਾ ਬਾਬਾ ਨਾਨਕ (ਗੁਰਦਾਸਪੁਰ), 10 ਨਵੰਬਰ (ਹੀਰਾ ਸਿੰਘ ਮਾਂਗਟ) - ਡੇਰਾ ਬਾਬਾ ਨਾਨਕ ਪੁਲਿਸ ਅਤੇ ਬੀ.ਐਸ.ਐਫ. ਦੀ 27 ਬਟਾਲੀਅਨ ਦੇ ਜਵਾਨਾਂ ਨੇ ਅੱਜ ਸਾਂਝੇ ਸਰਚ ਅਪ੍ਰੇਸ਼ਨ ਦੌਰਾਨ ਡੇਰਾ ਬਾਬਾ ਨਾਨਕ ਦੇ ਨਜ਼ਦੀਕੀ ਪਿੰਡ ਤਲਵੰਡੀ ਗੁਰਾਇਆ ਵਿਖੇ ਇਕ ਕਿਸਾਨ ਦੇ ਖੇਤਾਂ ਵਿਚੋਂ ਪਾਕਿਸਤਾਨ ਤੋਂ ਡਰੋਨ ਰਾਹੀਂ ਆਏ 3 ਪਿਸਤੌਲ, 6 ਮੈਗਜ਼ੀਨ ਤੇ 1 ਕਿਲੋ 900 ਗਰਾਮ ਹੈਰੋਇਨ ਬਰਾਮਦ ਕਰਨ ਵਿਚ ਵੱਡੀ ਸਫ਼ਲਤਾ ਹਾਸਿਲ ਕੀਤੀ ਹੈ। ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਹੋਇਆਂ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਦੇ ਐਸ.ਐਚ.ਓ. ਅਸ਼ੋਕ ਕੁਮਾਰ ਨੇ ਦੱਸਿਆ ਕਿ ਪੁਲਿਸ ਵਲੋਂ ਹਥਿਆਰਾਂ ਅਤੇ ਹੈਰੋਇਨ ਦੀ ਇਸ ਖੇਪ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਤਾਜ਼ਾ ਖ਼ਬਰਾਂ
Free
ਡੇਰਾ ਬਾਬਾ ਨਾਨਕ ਪੁਲਿਸ ਅਤੇ ਬੀ.ਐਸ.ਐਫ. ਵਲੋਂ 3 ਪਿਸਤੌਲ ਤੇ 2 ਕਿਲੋ ਦੇ ਕਰੀਬ ਹੈਰੋਇਨ ਬਰਾਮਦ
ਡੇਰਾ ਬਾਬਾ ਨਾਨਕ (ਗੁਰਦਾਸਪੁਰ), 10 ਨਵੰਬਰ (ਹੀਰਾ ਸਿੰਘ ਮਾਂਗਟ) - ਡੇਰਾ ਬਾਬਾ ਨਾਨਕ ਪੁਲਿਸ ਅਤੇ ਬੀ.ਐਸ.ਐਫ. ਦੀ 27 ਬਟਾਲੀਅਨ ਦੇ ਜਵਾਨਾਂ ਨੇ ਅੱਜ ਸਾਂਝੇ ਸਰਚ ਅਪ੍ਰੇਸ਼ਨ ਦੌਰਾਨ ਡੇਰਾ ਬਾਬਾ ਨਾਨਕ...
ਅਜੀਤ ਡੈਸਕ
10-11-2026