ਫ਼ਤਿਹਗੜ੍ਹ ਚੂੜੀਆਂ, 10 ਨਵੰਬਰ (ਅਵਤਾਰ ਸਿੰਘ ਰੰਧਾਵਾ)- ਵਿਧਾਨ ਸਭਾ ਹਲਕਾ ਫ਼ਤਿਹਗੜ੍ਹ ਚੂੜੀਆਂ ਦੇ ਪਿੰਡ ਪਾਰੋਵਾਲ ਵਿਖੇ ਗੁਟਕਾ ਸਾਹਿਬ ਜਲਾ ਕੇ ਬੇਅਦਬੀ ਕੀਤੇ ਜਾਣ ਦੀ ਖ਼ਬਰ ਹੈ। ਇੱਥੇ ਪਹੁੰਚੇ ਜ਼ਿੰਮੇਵਾਰ ਵਿਅਕਤੀਆਂ ਨੇ ਦੱਸਿਆ ਕਿ ਇਕ ਨਿਤਨੇਮ ਦੋ ਸੁਖਮਨੀ ਸਾਹਿਬ ਅਤੇ ਇਕ ਦੁੱਖ ਭੰਜਨੀ ਗੁਰਬਾਣੀ ਦੇ ਕੁੱਲ ਚਾਰ ਗੁਟਕਾ ਸਾਹਿਬ ਦੀ ਬੇਅਦਬੀ ਹੋਈ ਹੈ।
ਇਸ ਮੌਕੇ 'ਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਕਮੇਟੀ ਅਤੇ ਹੋਰ ਜਥੇਬੰਦੀਆਂ ਪਹੁੰਚੀਆਂ ਜਿਨ੍ਹਾਂ ਨੇ ਗੁਟਕਾ ਸਾਹਿਬ ਅੱਧ ਜਲੀ ਹਾਲਤ ਵਿਚ ਕਬਜ਼ੇ ਵਿਚ ਲੈ ਲਏ ਹਨ। ਸੰਬੰਧਿਤ ਪੁਲਿਸ ਪ੍ਰਸ਼ਾਸਨ ਵਲੋਂ ਪਹੁੰਚ ਕੇ ਅਗਲੇਰੀ ਕਾਰਵਾਈ ਲਈ ਬਿਆਨ ਕਲਮਬੰਦ ਕੀਤੇ ਜਾ ਰਹੇ ਹਨ।