10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

'ਅਕਾਲੀ ਦਲ ਵਾਰਿਸ ਪੰਜਾਬ ਦੇ' ਦੇ ਵਲੋਂ ਹਰਜੀਤ ਸਿੰਘ ਸਹਿਜੜਾ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਨਿਯੁਕਤ

ਮਹਿਲ ਕਲਾਂ (ਬਰਨਾਲਾ), 10 ਨਵੰਬਰ (ਗੁਰਪ੍ਰੀਤ ਸਿੰਘ ਅਣਖੀ)- ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਸੀਨੀਅਰ ਲੀਡਰਸ਼ਿਪ ਅਤੇ ਮੁੱਖ...

ਅਜੀਤ ਡੈਸਕ 10-11-2026

ਮਹਿਲ ਕਲਾਂ (ਬਰਨਾਲਾ), 10 ਨਵੰਬਰ (ਗੁਰਪ੍ਰੀਤ ਸਿੰਘ ਅਣਖੀ)- ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਸੀਨੀਅਰ ਲੀਡਰਸ਼ਿਪ ਅਤੇ ਮੁੱਖ ਦਫ਼ਤਰ ਵਲੋਂ ਅੱਜ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ ਜ਼ਿਲ੍ਹਾ ਪ੍ਰਧਾਨਾਂ ਦੀ ਜਾਰੀ ਕੀਤੀ ਗਈ ਸੂਚੀ ਵਿਚ ਹਰਜੀਤ ਸਿੰਘ ਸਹਿਜੜਾ ਨੂੰ ਜ਼ਿਲ੍ਹਾ ਬਰਨਾਲਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਪਾਰਟੀ ਹਾਈਕਮਾਂਡ ਵਲੋਂ ਇਹ ਨਿਯੁਕਤੀਆਂ ਬਲਾਕ ਪੱਧਰ ਤੋਂ ਲੈ ਕੇ ਜ਼ਿਲ੍ਹਾ ਪੱਧਰ ਤੱਕ ਵਰਕਰਾਂ ਨਾਲ ਵਿਚਾਰ-ਵਟਾਂਦਰਾ ਕਰਨ ਅਤੇ ਸੁਝਾਅ ਲੈਣ ਉਪਰੰਤ ਸਰਬਸੰਮਤੀ ਨਾਲ ਕੀਤੀਆਂ ਗਈਆਂ ਹਨ।

ਕਿਸਾਨ ਪਰਿਵਾਰ ਨਾਲ ਸੰਬੰਧਿਤ ਹਰਜੀਤ ਸਿੰਘ ਸਹਿਜੜਾ ਸ਼ੁਰੂਆਤੀ ਦੌਰ ਤੋਂ ਹੀ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨਾਲ ਜੁੜੇ ਹੋਏ ਹਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਪਿੰਡ-ਪਿੰਡ ਪਹੁੰਚਾਉਣ ਲਈ ਸਰਗਰਮ ਭੂਮਿਕਾ ਨਿਭਾ ਰਹੇ ਹਨ। ਉਨ੍ਹਾਂ ਦੀਆਂ ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀਆਂ ਅਣਥੱਕ ਤੇ ਸਮਰਪਿਤ ਸੇਵਾਵਾਂ ਨੂੰ ਦੇਖਦਿਆਂ ਲੀਡਰਸ਼ਿਪ ਵਲੋਂ ਉਨ੍ਹਾਂ ਨੂੰ ਜ਼ਿਲ੍ਹਾ ਬਰਨਾਲਾ ਦੀ ਅਹਿਮ ਕਮਾਂਡ ਸੌਂਪੀ ਗਈ ਹੈ।

ਨਿਯੁਕਤੀ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸਹਿਜੜਾ ਨੇ ਸਮੁੱਚੀ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਮੁੱਢਲੇ ਤੌਰ 'ਤੇ ਪਾਰਟੀ ਦੇ ਇਕ ਨਿਮਾਣੇ ਵਰਕਰ ਵਜੋਂ ਸੇਵਾ ਨਿਭਾਉਂਦੇ ਆ ਰਹੇ ਹਨ ਅਤੇ ਹੁਣ ਪਾਰਟੀ ਵਲੋਂ ਦਿੱਤੀ ਗਈ ਇਸ ਵੱਡੀ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ, ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਣਗੇ।

ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਜਿੱਤ ਯਕੀਨੀ ਬਣਾਉਣ ਲਈ ਜ਼ਿਲ੍ਹੇ ਦੇ ਤਿੰਨਾਂ ਵਿਧਾਨ ਸਭਾ ਹਲਕਿਆਂ ਵਿਚ ਬੂਥ ਪੱਧਰ 'ਤੇ ਯੋਜਨਾਬੱਧ ਤਰੀਕੇ ਨਾਲ ਕੰਮ ਕੀਤਾ ਜਾਵੇਗਾ। ਹੇਠਲੇ ਪੱਧਰ 'ਤੇ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਲੋਕਾਂ ਨੂੰ ਲਾਮਬੰਦ ਕੀਤਾ ਜਾਵੇਗਾ ਅਤੇ ਪਾਰਟੀ ਦੇ ਹਰ ਇਕ ਵਰਕਰ ਤੇ ਆਗੂ ਨੂੰ ਬਣਦਾ ਮਾਣ-ਸਤਿਕਾਰ ਦੇਣਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ।

ਪਿਛਲੀ ਖ਼ਬਰ ਆਨਲਾਈਨ ਠੱਗੀ ਕਰਨ ਦੇ ਸ਼ੱਕ ’ਚ ਨੌਜਵਾਨ ਨੂੰ ਦੁਕਾਨਦਾਰਾਂ ਨੇ ਕੀਤਾ ਕਾਬੂ ਅਗਲੀ ਖ਼ਬਰ ਵਿਧਾਇਕ ਅਨਮੋਲ ਗਗਨ ਮਾਨ ਦੀ ਪਾਈ ਪੋਸਟ ਨੇ ਛੇੜੀ ਨਵੀਂ ਚਰਚਾ