ਅਜਨਾਲਾ, 11 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਸਰਕਾਰ ਵਲੋਂ ਸਿਵਲ ਪ੍ਰਸ਼ਾਸਨ ਵਿਚ ਵੱਡਾ ਫੇਰਬਦਲ ਕੀਤਾ ਗਿਆ ਹੈ। ਇਸ ਤਹਿਤ ਅਜਨਾਲਾ ਵਿਖੇ ਐੱਸ.ਡੀ.ਐੱਮ ਵਜੋਂ ਤਾਇਨਾਤ ਡਾ. ਚਾਰੂਮਿਤਾ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਉਨ੍ਹਾਂ ਦੀ ਜਗ੍ਹਾ ਰੋਹਿਤ ਜਿੰਦਲ ਪੀ.ਸੀ.ਐੱਸ. ਨੂੰ ਅਜਨਾਲਾ ਦਾ ਨਵਾਂ ਉਪ ਮੰਡਲ ਮੈਜਿਸਟ੍ਰੇਟ (ਐੱਸ.ਡੀ.ਐੱਮ.) ਨਿਯੁਕਤ ਕੀਤਾ ਗਿਆ ਹੈ। ਰੋਹਿਤ ਜਿੰਦਲ ਦੀ ਨਵੀਂ ਨਿਯੁਕਤੀ ਨਾਲ ਅਜਨਾਲਾ ਦੇ ਸਿਵਲ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੁਣ ਉਨ੍ਹਾਂ ਦੇ ਹੱਥਾਂ ਵਿਚ ਹੋਵੇਗੀ। ਇਸ ਤੋਂ ਇਲਾਵਾ ਗੁਰਦਾਸਪੁਰ ਵਿਖੇ ਤਾਇਨਾਤ ਆਰ.ਟੀ.ਓ ਰੋਬਿਨਜੀਤ ਕੌਰ ਦਾ ਤਬਾਦਲਾ ਆਰ.ਟੀ. ਓ ਕਰ ਪਠਾਨਕੋਟ ਕਰ ਦਿੱਤਾ ਗਿਆ ਹੈ।
ਤਾਜ਼ਾ ਖ਼ਬਰਾਂ
Free
ਰੋਹਿਤ ਜਿੰਦਲ ਪੀ.ਸੀ.ਐੱਸ ਹੋਣਗੇ ਅਜਨਾਲਾ ਦੇ ਨਵੇਂ ਐੱਸ.ਡੀ.ਐੱਮ.
ਅਜਨਾਲਾ, 11 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਸਰਕਾਰ ਵਲੋਂ ਸਿਵਲ ਪ੍ਰਸ਼ਾਸਨ ਵਿਚ ਵੱਡਾ ਫੇਰਬਦਲ ਕੀਤਾ ਗਿਆ ਹੈ। ਇਸ ਤਹਿਤ ਅਜਨਾਲਾ ਵਿਖੇ ਐੱਸ.ਡੀ.ਐੱਮ ਵਜੋਂ ਤਾਇਨਾਤ ਡਾ. ਚਾਰੂਮਿਤਾ ਦਾ ਤਬਾਦਲਾ ਕਰ ਦਿੱਤਾ ਗਿਆ ਹੈ।
ਅਜੀਤ ਡੈਸਕ
11-11-2026