11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਕਾਂਗਰਸ ਦਾ ਮੈਨੀਫੈਸਟੋ ਹਰ ਵਰਗ ਦੀ ਆਵਾਜ਼ ਬਣੇਗਾ : ਅਮਰ ਸਿੰਘ

ਬਠਿੰਡਾ, 11 ਨਵੰਬਰ (ਅੰਮਿ੍ਤਪਾਲ ਸਿੰਘ ਵਲਾਣ) - ਪੰਜਾਬ ਦੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਦੀ ਚੋਣ ਮੈਨੀਫੈਸਟੋ...

ਅਜੀਤ ਡੈਸਕ 11-11-2026

ਬਠਿੰਡਾ, 11 ਨਵੰਬਰ (ਅੰਮਿ੍ਤਪਾਲ ਸਿੰਘ ਵਲਾਣ) - ਪੰਜਾਬ ਦੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਦੀ ਚੋਣ ਮੈਨੀਫੈਸਟੋ ਕਮੇਟੀ ਨੇ ਅੱਜ ਬਠਿੰਡਾ ਵਿਖੇ ਛੇ ਜ਼ਿਲ੍ਹਿਆਂ ਦੇ ਵੱਖ-ਵੱਖ ਵਰਗਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਕਮੇਟੀ ਦੇ ਚੇਅਰਮੈਨ ਅਤੇ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਨੇ ਕਿਹਾ ਕਿ ਕਾਂਗਰਸ ਦਾ ਚੋਣ ਮੈਨੀਫੈਸਟੋ ਹਰ ਵਰਗ ਦੀ ਆਵਾਜ਼ ਬਣੇਗਾ ਅਤੇ ਸਰਕਾਰ ਬਣਨ ’ਤੇ ਹਰ ਵਾਅਦਾ ਪੂਰਾ ਕੀਤਾ ਜਾਵੇਗਾ। ਇਸ ਮੌਕੇ 150 ਤੋਂ ਵੱਧ ਨੁਮਾਇੰਦਿਆਂ ਨੇ ਆਪਣੇ ਸੁਝਾਅ ਰੱਖੇ। ਇਸ ਦੌਰਾਨ ਕੋ-ਚੇਅਰਮੈਨ ਗੁਰਜੀਤ ਸਿੰਘ ਔਜਲਾ ਅਤੇ ਸੁਖਵਿੰਦਰ ਸਿੰਘ ਸੁੱਖ ਸਰਕਾਰੀਆ ਤੋਂ ਇਲਾਵਾ ਬਠਿੰਡਾ ਸ਼ਹਿਰੀ ਦੇ ਜਿਲ੍ਹਾ ਪ੍ਰਧਾਨ ਰਾਜਨ ਗਰਗ ਵੀ ਮੌਜੂਦ ਸਨ।

ਪਿਛਲੀ ਖ਼ਬਰ ਮਿਕਚਰ ਟਰੱਕ ਹੇਠਾਂ ਆਉਣ ਕਰਕੇ ਐਕਟਿਵਾ ਸਵਾਰ ਔਰਤ ਦੀ ਮੌਤ ਅਗਲੀ ਖ਼ਬਰ ਅੱਜ ਸੂਬੇ ਭਰ ਦੇ ਨੌਜਵਾਨਾਂ ਨੂੰ 1000 ਆਧੁਨਿਕ ਖੇਡ ਮੈਦਾਨ ਕੀਤੇ ਗਏ ਹਨ ਸਮਰਪਿਤ - ਮੁੱਖ ਮੰਤਰੀ ਭਗਵੰਤ ਮਾਨ