ਮਾਨਸਾ, 11 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ) - ਏਮਜ਼ ਬਠਿੰਡਾ ਦੀ ਪੋਸਟਮਾਰਟਮ ਦੀ ਰਿਪੋਰਟ ’ਚ ਖ਼ੁਲਾਸਾ ਹੋਇਆ ਹੈ ਕਿ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦੀ ਮੌਤ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਹੋਈ ਹੈ। ਮਾਨਸਾ ਪੁਲਿਸ ਨੇ ਇਸ ਨੂੰ ਕਤਲ ਦਾ ਮਾਮਲਾ ਦੱਸਦਿਆਂ 3 ਨੌਜਵਾਨਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਸੀ। ਜ਼ਿਕਰਯੋਗ ਹੈ ਕਿ 27 ਅਕਤੂਬਰ ਨੂੰ ਦਲਜੀਤ ਨੂੰ ਕੁਝ ਵਿਅਕਤੀ ਰਾਮਾਨੰਦੀ ਰੋਡ ’ਤੇ ਭੰਮੇ ਕਲਾਂ ਦੇ ਖੇਤਾਂ ’ਚ ਸੁੱਟ ਕੇ ਚਲੇ ਗਏ ਸਨ। ਦਲਜੀਤ ਸਿੰਘ ਦੀ ਲਾਸ਼ ਦਾ ਹਾਈ ਕੋਰਟ ਦੇ ਆਦੇਸ਼ ’ਤੇ ਪੀ.ਜੀ.ਆਈ. ਚੰਡੀਗੜ੍ਹ ਵਿਖੇ ਵੀ ਪੋਸਟਮਾਰਟਮ ਕਰਵਾਇਆ ਗਿਆ ਸੀ, ਜਿਸ ਦੀ ਰਿਪੋਰਟ ਹਾਲੇ ਆਉਣੀ ਬਾਕੀ ਹੈ।
ਤਾਜ਼ਾ ਖ਼ਬਰਾਂ
Free
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਹੋਈ ਸੀ ਦਲਜੀਤ ਸਿੰਘ ਭੰਮੇ ਕਲਾਂ ਦੀ ਮੌਤ - ਏਮਜ਼ ਬਠਿੰਡਾ ਦੀ ਪੋਸਟਮਾਰਟਮ ਰਿਪੋਰਟ
ਮਾਨਸਾ, 11 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ) - ਏਮਜ਼ ਬਠਿੰਡਾ ਦੀ ਪੋਸਟਮਾਰਟਮ ਦੀ ਰਿਪੋਰਟ ’ਚ ਖ਼ੁਲਾਸਾ ਹੋਇਆ ਹੈ ਕਿ ਪਿੰਡ...
ਅਜੀਤ ਡੈਸਕ
11-11-2026