12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਪਾਕਿ ਵਿਚ ਅੱਤਵਾਦੀ ਹਮਲੇ ਦੌਰਾਨ ਡੀ. ਐਸ. ਪੀ. ਸਮੇਤ 11 ਪੁਲਿਸ ਮੁਲਾਜ਼ਮਾਂ ਦੀ ਮੌਤ

ਪੇਸ਼ਾਵਰ, 11 ਨਵੰਬਰ (ਪੀ. ਟੀ. ਆਈ.)-ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿਚ ਅੱਤਵਾਦੀਆਂ ਵਲੋਂ ਕੀਤੇ ਗਏ ਘਾਤਕ ਹਮਲੇ ਵਿਚ 11 ਪੁਲਿਸ ਮੁਲਾਜ਼ਮਾਂ ਦੀ ਮੌਤ ਹੋ ਗਈ, ਜਦੋਂਕਿ 12 ਹੋਰ ਜ਼ਖ਼ਮੀ ਹੋ ਗਏ। ਮਾਰੇ ਗਏ ਪੁਲਿਸ ਮੁਲਾਜ਼ਮਾਂ ਵਿਚ ਇਕ ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀ. ਐਸ. ਪੀ.) ਅਤੇ ਇਕ ਸਬ-ਇੰਸਪੈਕਟਰ ਵੀ ਸ਼ਾਮਿਲ ਹਨ । ਪੁਲਿਸ ਅਧਿਕਾਰੀ ਮੁਹੰਮਦ ਨੌਮਾਨ...

ਅਜੀਤ ਡੈਸਕ 12-11-2026

ਪੇਸ਼ਾਵਰ, 11 ਨਵੰਬਰ (ਪੀ. ਟੀ. ਆਈ.)-ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿਚ ਅੱਤਵਾਦੀਆਂ ਵਲੋਂ ਕੀਤੇ ਗਏ ਘਾਤਕ ਹਮਲੇ ਵਿਚ 11 ਪੁਲਿਸ ਮੁਲਾਜ਼ਮਾਂ ਦੀ ਮੌਤ ਹੋ ਗਈ, ਜਦੋਂਕਿ 12 ਹੋਰ ਜ਼ਖ਼ਮੀ ਹੋ ਗਏ। ਮਾਰੇ ਗਏ ਪੁਲਿਸ ਮੁਲਾਜ਼ਮਾਂ ਵਿਚ ਇਕ ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀ. ਐਸ. ਪੀ.) ਅਤੇ ਇਕ ਸਬ-ਇੰਸਪੈਕਟਰ ਵੀ ਸ਼ਾਮਿਲ ਹਨ ।

ਪੁਲਿਸ ਅਧਿਕਾਰੀ ਮੁਹੰਮਦ ਨੌਮਾਨ ਜ਼ੈਬ ਮੁਤਾਬਕ ਪੁਲਿਸ ਦੀ ਇਕ ਟੀਮ ਗੈਰ-ਕਾਨੂੰਨੀ ਸੋਨੇ ਦੀ ਖੁਦਾਈ ਵਿਰੁੱਧ ਕਾਰਵਾਈ ਕਰਨ ਲਈ ਕੋਹਾਟ ਜ਼ਿਲ੍ਹੇ ਦੇ ਗੁੰਬਤ ਕੋਹਾਟ ਇਲਾਕੇ ਵੱਲ ਜਾ ਰਹੀ ਸੀ । ਇਸ ਦੌਰਾਨ ਕੋਹਾਟ ਤੇ ਕਰਕ ਦੇ ਵਿਚਕਾਰ ਸਥਿਤ ਦਰਬੋਕਾਚ ਜਲੰਧਰ ਬੰਦਾ ਇਲਾਕੇ ਵਿਚ ਅੱਤਵਾਦੀਆਂ ਨੇ ਪੁਲਿਸ ਵਾਹਨਾਂ ਨੂੰ ਨਿਸ਼ਾਨਾ ਬਣਾ ਲਿਆ । ਰਿਪੋਰਟਾਂ ਅਨੁਸਾਰ ਹਮਲਾਵਰਾਂ ਨੇ ਪਹਾੜੀਆਂ ਉੱਪਰੋਂ ਪੁਲਿਸ ਟੀਮ ’ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ ।

ਇਸ ਹਮਲੇ ਵਿਚ ਡੀ.ਐਸ.ਪੀ. ਗੰਬਤ ਹੈਦਰ ਜ਼ਮਾਨ ਤੇ ਸਬ-ਇੰਸਪੈਕਟਰ ਮੁਖਤਿਆਰ ਸਮੇਤ 11 ਪੁਲਿਸ ਮੁਲਾਜ਼ਮਾਂ ਦੀ ਜਾਨ ਚਲੀ ਗਈ । ਹਮਲੇ ਦੌਰਾਨ ਪੁਲਿਸ ਦੇ ਪੰਜ ਮੋਬਾਈਲ ਵਾਹਨਾਂ ਨੂੰ ਵੀ ਅੱਗ ਲਗਾ ਦਿੱਤੀ ਗਈ । ਇਸ ਹਮਲੇ ਨੇ ਇਕ ਵਾਰ ਫਿਰ ਪਾਕਿਸਤਾਨ ਵਿਚ ਸੁਰੱਖਿਆ ਪ੍ਰਬੰਧਾਂ ਅਤੇ ਅੱਤਵਾਦੀ ਗਤੀਵਿਧੀਆਂ ਨੂੰ ਲੈ ਕੇ ਚਿੰਤਾ ਵਧਾ ਦਿੱਤੀ ਹੈ ।

ਪਿਛਲੀ ਖ਼ਬਰ ਪਰਾਲੀ ਸਾੜਨ ਦੇ ਮਾਮਲੇ ’ਚ ਕਿਸਾਨਾਂ ’ਤੇ ਲੱਗੇ ਜ਼ੁਰਮਾਨੇ ਤੇ ਐਫ.ਆਈ.ਆਰ. ਰੱਦ ਕਰਨ ਦੀ ਮੰਗ ਅਗਲੀ ਖ਼ਬਰ ਭਾਰਤ ਵਲੋਂ ਲਿਥੀਅਮ-ਆਇਨ ਬੈਟਰੀਆਂ ਦੇ ‘ਬਲੈਕ ਮਾਸ’ ਦੀ ਬਰਾਮਦਗੀ ’ਤੇ ਪਾਬੰਦੀ