12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਏਮਜ਼ ਚ ਦਾਖ਼ਲ

ਨਵੀਂ ਦਿੱਲੀ, 12 ਨਵੰਬਰ - ਭਾਰਤ ਦੇ ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਨਵੀਂ ਦਿੱਲੀ ਦੇ ਏਮਜ਼ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। 75 ਸਾਲਾ ਜਗਦੀਪ ਧਨਖੜ...

ਅਜੀਤ ਡੈਸਕ 12-11-2026

ਨਵੀਂ ਦਿੱਲੀ, 12 ਨਵੰਬਰ - ਭਾਰਤ ਦੇ ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ।ਨਵੀਂ ਦਿੱਲੀ ਦੇ ਏਮਜ਼ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।75 ਸਾਲਾ ਜਗਦੀਪ ਧਨਖੜ ਸਵੇਰ ਦੀ ਸੈਰ ’ਤੇ ਨਿਕਲੇ ਸਨ ਜਦੋਂ ਉਹ ਅਚਾਨਕ ਡਿੱਗ ਪਏ ਅਤੇ ਕੁਝ ਸਮੇਂ ਲਈ ਬੇਹੋਸ਼ ਹੋ ਗਏ।ਉਨ੍ਹਾਂ ਨੂੰ  ਏਮਜ਼ ਦੇ ਕਾਰਡੀਓ-ਨਿਊਰੋ ਸੈਂਟਰ ਵਿਚ ਦਾਖ਼ਲ ਕੀਤਾ ਗਿਆ ਹੈ। ਉਹ ਇਸ ਸਮੇਂ ਕਾਰਡੀਓਲੋਜੀ ਵਿਭਾਗ ਦੇ ਡਾਕਟਰਾਂ ਦੀ ਨਿਗਰਾਨੀ ਹੇਠ ਹਨ ਅਤੇ ਉਨ੍ਹਾਂ ਦੀ ਸਿਹਤ ਦਾ ਮੁਲਾਂਕਣ ਕੀਤਾ ਜਾ ਰਿਹਾ ਹੈ।  ਅਜੇ ਤੱਕ ਹਸਪਤਾਲ ਪ੍ਰਸ਼ਾਸਨ ਵਲੋਂ ਉਨ੍ਹਾਂ ਦੀ ਸਿਹਤ ਬਾਰੇ ਕੋਈ ਵਿਸਥਾਰਤ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।

ਪਿਛਲੀ ਖ਼ਬਰ ਦਿੱਲੀ ਚ ਅੱਜ ਸ਼ਾਮ 'ਆਪ' ਪੀ.ਏ.ਸੀ. ਦੀ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਹੋਣ ਦੀ ਸੰਭਾਵਨਾ ਅਗਲੀ ਖ਼ਬਰ ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਨੇੜਿਓਂ ਹੈਰੋਇਨ, ਅਫ਼ੀਮ ਅਤੇ ਅਸਲਾ ਬਰਾਮਦ