12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

'ਆਪ' ਪਾਰਟੀ ਦੀ ਦੂਜੀ ਸੂਚੀ 'ਚ ਅੰਮ੍ਰਿਤਸਰ ਜ਼ਿਲ੍ਹੇ ਦੇ ਹਿੱਸੇ ਆਈਆਂ ਤਿੰਨ ਟਿਕਟਾਂ

ਅੰਮ੍ਰਿਤਸਰ, 12 ਨਵੰਬਰ (ਜਸਵੰਤ ਸਿੰਘ ਜੱਸ)- ਆਪ ਪਾਰਟੀ ਵਲੋਂ ਵਿਧਾਨ ਸਭਾ ਚੋਣਾਂ ਲਈ ਅੱਜ ਐਲਾਨੀ ਉਮੀਦਵਾਰਾਂ ਦੀ ਦੂਜੀ ਸੂਚੀ ਵਿਚ...

ਅਜੀਤ ਡੈਸਕ 12-11-2026

ਅੰਮ੍ਰਿਤਸਰ, 12 ਨਵੰਬਰ (ਜਸਵੰਤ ਸਿੰਘ ਜੱਸ)- ਆਪ ਪਾਰਟੀ ਵਲੋਂ ਵਿਧਾਨ ਸਭਾ ਚੋਣਾਂ ਲਈ ਅੱਜ ਐਲਾਨੀ ਉਮੀਦਵਾਰਾਂ ਦੀ ਦੂਜੀ ਸੂਚੀ ਵਿਚ ਅੰਮ੍ਰਿਤਸਰ ਜ਼ਿਲੇ ਦੇ ਹਿੱਸੇ ਤਿੰਨ ਟਿਕਟਾਂ ਆਈਆਂ ਹਨ। ਪਾਰਟੀ ਵਲੋਂ ਜਾਰੀ ਸੂਚੀ ਅਨੁਸਾਰ, ਅੰਮ੍ਰਿਤਸਰ ਜ਼ਿਲ੍ਹੇ ਦੇ ਰਾਜਾਸਾਂਸੀ ਹਲਕੇ ਤੋਂ ਮੈਡਮ ਸੋਨੀਆ ਮਾਨ ਉਮੀਦਵਾਰ ਹੋਣਗੇ। ਇਸੇ ਤਰ੍ਹਾਂ ਮਜੀਠਾ ਹਲਕੇ ਤੋਂ ਤਲਬੀਰ ਸਿੰਘ ਗਿੱਲ ਅਤੇ ਅੰਮ੍ਰਿਤਸਰ ਸ਼ਹਿਰ ਦੇ ਉੱਤਰੀ ਹਲਕੇ ਤੋਂ ਕਰਮਜੀਤ ਸਿੰਘ ਰਿੰਟੂ ਨੂੰ ਵੀ ਪਾਰਟੀ ਵਲੋਂ ਟਿਕਟਾਂ ਦੇਣ ਦਾ ਐਲਾਨ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਜਾਰੀ ਪਹਿਲੀ ਸੂਚੀ ਵਿਚ ਪਾਰਟੀ ਵਲੋਂ ਹਲਕਾ ਅੰਮ੍ਰਿਤਸਰ ਦੱਖਣੀ ਤੋਂ ਡਾ: ਇੰਦਰਬੀਰ ਸਿੰਘ ਨਿੱਜਰ ਅਤੇ ਹਲਕਾ ਅਜਨਾਲਾ ਤੋਂ ਕੁਲਦੀਪ ਸਿੰਘ ਧਾਲੀਵਾਲ ਨੂੰ ਮੁੜ ਉਮੀਦਵਾਰ ਐਲਾਨਿਆਂ ਗਿਆ ਸੀ।

 

 

ਪਿਛਲੀ ਖ਼ਬਰ ਪਾਰਟੀ ਵਲੋਂ ਐਲਾਨੇ ਗਏ ਸਾਰੇ ਉਮੀਦਵਾਰਾਂ ਨੂੰ ਬਹੁਤ-ਬਹੁਤ ਸ਼ੁਭਕਾਮਨਾਵਾਂ- ਮੁੱਖ ਮੰਤਰੀ ਮਾਨ ਅਗਲੀ ਖ਼ਬਰ ਆਮ ਆਦਮੀ ਪਾਰਟੀ ਨੇ ਕਪੂਰਥਲਾ, ਫਗਵਾੜਾ ਤੇ ਭੁਲੱਥ ਤੋਂ ਆਪਣੇ ਉਮੀਦਵਾਰ ਐਲਾਨੇ