ਚੰਡੀਗੜ੍ਹ, 12 ਨਵੰਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਆਗਾਮੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਗਈ ਹੈ।
ਪਾਰਟੀ ਵਲੋਂ ਐਲਾਨੇ ਗਏ ਸਾਰੇ ਉਮੀਦਵਾਰਾਂ ਨੂੰ ਬਹੁਤ-ਬਹੁਤ ਸ਼ੁਭਕਾਮਨਾਵਾਂ... ਮੈਨੂੰ ਪੂਰਾ ਯਕੀਨ ਹੈ ਕਿ ਤੁਸੀਂ ਸਾਰੇ ਆਪੋ-ਆਪਣੇ ਹਲਕਿਆਂ 'ਚ ਲੋਕਾਂ ਦੀ ਸੱਚੀ ਆਵਾਜ਼ ਬਣੋਗੇ ਅਤੇ 'ਰੰਗਲਾ ਪੰਜਾਬ' ਸਿਰਜਣ ਦੀ ਸਾਡੀ ਮੁਹਿੰਮ ਨੂੰ ਹੋਰ ਮਜ਼ਬੂਤ ਕਰੋਗੇ... ਆਮ ਆਦਮੀ ਪਾਰਟੀ ਲੋਕਾਂ ਦੀ ਆਪਣੀ ਪਾਰਟੀ ਹੈ ਅਤੇ ਲੋਕਾਂ ਦਾ ਪਿਆਰ ਤੇ ਵਿਸ਼ਵਾਸ ਹੀ ਸਾਡੀ ਅਸਲੀ ਤਾਕਤ ਹੈ... ਆਓ ਮਿਲ ਕੇ ਨਵਾਂ ਇਤਿਹਾਸ ਸਿਰਜੀਏ...