ਖਰੜ (ਮੋਹਾਲੀ), 12 ਨਵੰਬਰ (ਤਰਸੇਮ ਸਿੰਘ ਜੰਡਪੁਰੀ)- ਅੱਜ ਆਮ ਆਦਮੀ ਪਾਰਟੀ ਵਲੋਂ 2027 ਦੀਆਂ ਆ ਰਹੀਆਂ ਵਿਧਾਨ ਸਭਾ ਚੋਣਾਂ ਦੇ ਲਈ ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ ਕਰਕੇ ਉਸ ਦੇ ਵਿਚ ਵਿਧਾਨ ਸਭਾ ਹਲਕਾ ਖਰੜ ਤੋਂ ਆਮ ਆਦਮੀ ਪਾਰਟੀ ਦੀ ਹਲਕਾ ਇੰਚਾਰਜ ਪਰਮਿੰਦਰ ਸਿੰਘ ਗੋਲਡੀ ਨੂੰ ਉਮੀਦਵਾਰ ਐਲਾਨਿਆ ਗਿਆ ਹੈ।
ਅੱਜ ਰੈਸਟ ਹਾਊਸ ਵਿਖੇ ਗੋਲਡੀ ਦੀ ਸਮਰੱਥਾ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਟਿਕਟ ਮਿਲਣ ਦੀ ਖੁਸ਼ੀ ਦੇ ਵਿਚ ਆਤਸ਼ਬਾਜ਼ੀ ਚਲਾਈ ਗਈ ਅਤੇ ਢੋਲ ਵਜਾ ਕੇ ਖੁਸ਼ੀ ਦੇ ਵਿਚ ਲੱਡੂ ਵੰਡ ਕੇ ਭੰਗੜੇ ਪਾਏ ਗਏ।