ਚੰਡੀਗੜ੍ਹ, 13 ਨਵੰਬਰ (ਕਪਿਲ ਵਧਵਾ)- ਚੰਡੀਗੜ੍ਹ ਪੁਲਿਸ ਹੈੱਡਕੁਆਰਟਰ ਤੋਂ ਕੁਝ ਹੀ ਦੂਰੀ 'ਤੇ ਸਥਿਤ ਇਕ ਪਾਰਕ ਵਿਚ 34 ਸਾਲਾ ਲੜਕੀ ਦਾ ਪੱਥਰ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕਾ ਦੀ ਪਛਾਣ ਅੰਜਲੀ ਵਜੋਂ ਹੋਈ ਹੈ। ਉਸ ਦੀ ਲਾਸ਼ ਪਾਰਕ ਵਿਚੋਂ ਬਰਾਮਦ ਹੋਈ ਹੈ। ਪੁਲਿਸ ਸੂਤਰਾਂ ਅਨੁਸਾਰ ਲੜਕੀ ਦੀ ਲਾਸ਼ ਦੇ ਕੋਲੋਂ ਹੀ ਕਥਿਤ ਤੌਰ 'ਤੇ ਵਾਰਦਾਤ ਵਿਚ ਵਰਤਿਆ ਗਿਆ ਪੱਥਰ ਵੀ ਬਰਾਮਦ ਹੋਇਆ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਚੰਡੀਗੜ੍ਹ ਪੁਲਿਸ ਅਤੇ ਸੀ.ਐੱਫ.ਐੱਸ.ਐੱਲ. ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਅਤੇ ਘਟਨਾ ਸਥਾਨ ਤੋਂ ਸਬੂਤ ਇਕੱਠੇ ਕਰਨ ਦੇ ਨਾਲ ਜਾਂਚ ਸ਼ੁਰੂ ਕਰ ਦਿੱਤੀ। ਫਿਲਹਾਲ ਪੁਲਿਸ ਵਲੋਂ ਇਸ ਕਤਲ ਨੂੰ ਕਿਸੇ ਮਾਨਸਿਕ ਤੌਰ 'ਤੇ ਬਿਮਾਰ ਵਿਅਕਤੀ ਵਲੋਂ ਅੰਜ਼ਾਮ ਦਿੱਤੇ ਜਾਣ ਦੇ ਪਹਿਲੂ ਤੋਂ ਵੀ ਜਾਂਚਿਆ ਜਾ ਰਿਹਾ ਹੈ। ਹਾਲਾਂਕਿ ਕਤਲ ਦੇ ਅਸਲ ਕਾਰਨਾਂ ਅਤੇ ਮੁਲਜ਼ਮ ਬਾਰੇ ਅਜੇ ਕੋਈ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ ਹੈ।
ਤਾਜ਼ਾ ਖ਼ਬਰਾਂ
Free
ਚੰਡੀਗੜ੍ਹ ਪੁਲਿਸ ਹੈੱਡਕੁਆਰਟਰ ਨੇੜੇ ਪਾਰਕ 'ਚ 34 ਸਾਲਾ ਲੜਕੀ ਦਾ ਪੱਥਰ ਮਾਰ ਕੇ ਕਤਲ
ਚੰਡੀਗੜ੍ਹ, 13 ਨਵੰਬਰ (ਕਪਿਲ ਵਧਵਾ)- ਚੰਡੀਗੜ੍ਹ ਪੁਲਿਸ ਹੈੱਡਕੁਆਰਟਰ ਤੋਂ ਕੁਝ ਹੀ ਦੂਰੀ 'ਤੇ ਸਥਿਤ ਇਕ ਪਾਰਕ ਵਿਚ 34 ਸਾਲਾ ਲੜਕੀ ਦਾ ਪੱਥਰ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕਾ ਦੀ ਪਛਾਣ ਅੰਜਲੀ ਵਜੋਂ ਹੋਈ ਹੈ।
ਅਜੀਤ ਡੈਸਕ
13-11-2026