14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਅੱਜ ਪੰਜਾਬ ਦੇ 16 ਜ਼ਿਲ੍ਹਿਆਂ ਵਿਚ ਕੁਝ ਥਾਵਾਂ 'ਤੇ ਪੈ ਸਕਦਾ ਹੈ ਹਲਕੇ ਤੋਂ ਦਰਮਿਆਨਾ ਮੀਂਹ- ਮੌਸਮ ਵਿਭਾਗ

ਚੰਡੀਗੜ੍ਹ, 14 ਨਵੰਬਰ- ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਪੰਜਾਬ ਅਤੇ ਚੰਡੀਗੜ੍ਹ ਵਿਚ ਮੌਸਮ ਬਦਲ ਰਿਹਾ ਹੈ। ਅੱਜ ਪੰਜਾਬ ਦੇ 16 ਜ਼ਿਲ੍ਹਿਆਂ ਵਿਚ ਕੁਝ ਥਾਵਾਂ 'ਤੇ ਹਲਕੇ ਤੋਂ ਦਰਮਿਆਨਾ ਮੀਂਹ ਪੈਣ ਦੀ ਸੰਭਾਵਨਾ ਹੈ।

ਅਜੀਤ ਡੈਸਕ 14-11-2026

ਚੰਡੀਗੜ੍ਹ, 14 ਨਵੰਬਰ- ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਪੰਜਾਬ ਅਤੇ ਚੰਡੀਗੜ੍ਹ ਵਿਚ ਮੌਸਮ ਬਦਲ ਰਿਹਾ ਹੈ। ਅੱਜ ਪੰਜਾਬ ਦੇ 16 ਜ਼ਿਲ੍ਹਿਆਂ ਵਿਚ ਕੁਝ ਥਾਵਾਂ 'ਤੇ ਹਲਕੇ ਤੋਂ ਦਰਮਿਆਨਾ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ਅਤੇ ਪੰਚਕੂਲਾ ਵਿਚ ਅੰਸ਼ਕ ਤੌਰ 'ਤੇ ਬੱਦਲਵਾਈ ਰਹਿ ਸਕਦੀ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿਚ ਘੱਟੋ-ਘੱਟ ਤਾਪਮਾਨ 1.8 ਡਿਗਰੀ ਵਧਿਆ ਹੈ। ਇਹ ਆਮ ਨਾਲੋਂ 5.9 ਡਿਗਰੀ ਵੱਧ ਸੀ। ਸੂਬੇ ਵਿਚ ਸਭ ਤੋਂ ਘੱਟ ਘੱਟੋ-ਘੱਟ ਤਾਪਮਾਨ ਬਠਿੰਡਾ ਵਿਚ 14.5 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਚ ਬਦਲਾਅ ਕਾਰਨ ਦਿਨ ਦੇ ਤਾਪਮਾਨ ਵਿਚ ਗਿਰਾਵਟ ਆ ਸਕਦੀ ਹੈ, ਜਿਸ ਨਾਲ ਠੰਢ ਦਾ ਪ੍ਰਭਾਵ ਵਧਣ ਦੀ ਸੰਭਾਵਨਾ ਹੈ।

ਪਿਛਲੀ ਖ਼ਬਰ ਸਮੂਹ ਪੰਜਾਬੀਆਂ ਅਤੇ ਪਿਆਰੇ ਬੱਚਿਆਂ ਨੂੰ ‘ਬਾਲ ਦਿਵਸ’ ਦੀਆਂ ਬਹੁਤ-ਬਹੁਤ ਮੁਬਾਰਕਾਂ- ਮੁੱਖ ਮੰਤਰੀ ਮਾਨ ਅਗਲੀ ਖ਼ਬਰ ⭐️ਮਾਣਕ ਮੋਤੀ ⭐️